Punjab

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ !

ਮਾਨਸਾ –  ਨੌਜਵਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਆਲ ਇੰਡੀਆ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੀੜਤ ਪਰਿਵਾਰ ਦੇ ਘਰ ਪੁੱਜੇ। ਇਸ ਮੌਕੇ ਪੁਲਿਸ ਦੇ ਸਖ਼ਤ ਬੰਦੋਬਸਤ ਸਨ।

ਰਾਹੁਲ ਗਾਂਧੀ ਨੇ ਪਰਿਵਾਰ ਨਾਲ ਗੱਲਬਾਤ ਕੀਤੀ ਤੇ ਕੁੱਝ ਸਮੇਂ ਬਾਅਦ ਵਾਪਸ ਰਵਾਨਾ ਹੋ ਗਏ। ਉਹ ਸਵੇਰੇ ਚੰਡੀਗੜ੍ਹ ਪੁੱਜ ਗਏ ਸਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਾਲ ਲੈ ਕੇ ਮੂਸਾ ਪਿੰਡ ਲਈ ਰਵਾਨਾ ਹੋਏ। ਸਿੱਧੂ ਮੂਸੇਵਾਲਾ ਨੂੰ ਰਾਹੁਲ ਗਾਂਧੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਸਮੇਂ ਪਹਿਲੀ ਵਾਰ ਦਿੱਲੀ ਵਿਖੇ ਮਿਲੇ ਸਨ, ਉਦੋਂ ਸਿੱਧੂ ਮੂਸੇਵਾਲਾ ਨੂੰ ਨਵਜੋਤ ਸਿੰਘ ਸਿੱਧੂ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਤੁਰੰਤ ਬਾਅਦ ਚੰਡੀਗੜ੍ਹ ਤੋਂ ਦਿੱਲੀ ਲੈ ਕੇ ਗਏ ਸਨ। ਇਸ ਤੋਂ ਪਹਿਲਾਂ

ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨਾਲ ਦੁੱਖ ਪ੍ਰਗਟ ਕਰਨ ਲਈ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਪੁੱਜੇ ਹੋਏ ਹਨ। ਇਸੇ ਦੌਰਾਨ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ। ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।

Related posts

ਸ਼੍ਰੀ ਕਾਲੀ ਮਾਤਾ ਮੰਦਰ ‘ਚ ਨੌਜਵਾਨ ਨੇ ਮਾਤਾ ਦੇ ਆਸਣ ਦੀ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ

Bunty

‘ਨਾਰੀ ਸ਼ਸਤੀਕਰਨ ’ਚ ਸਿੱਖਿਆ ਇਕ ਪ੍ਰੇਰਕ ਵਜੋਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

admin

ਹਾਦਸੇ ’ਚ ਜ਼ਖਮੀ ਨੂੰ ਦੇਖ ਕੇ ਚੰਨੀ ਨੇ ਰੋਕਿਆ ਕਾਫ਼ਲਾ, ਨੌਜਵਾਨ ਕੋਲ ਪੈਦਲ ਪਹੁੰਚੇ ਸੀਐੱਮ

Bunty