Punjab

ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਨੇਡੀਅਨ ਔਰਤ ਜੇਲ੍ਹ ‘ਚ, ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ – ਭਾਰਤੀ ਮੂਲ ਦੀ ਇੱਕ ਕੈਨੇਡੀਅਨ ਔਰਤ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਪਿਛਲੇ 11 ਮਹੀਨਿਆਂ ਤੋਂ ਜੇਲ੍ਹ ਵਿੱਚ ਰਹਿਣ ਲਈ ਮਜਬੂਰ ਹੈ, ਹੁਣ ਇਸ ਔਰਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸਦੀ ਰਿਹਾਈ ਅਤੇ ਉਸਨੂੰ ਵਾਪਸ ਕੈਨੇਡਾ ਭੇਜਣ ਦੀ ਮੰਗ ਕੀਤੀ ਹੈ।

ਜਸਟਿਸ ਰਾਜ ਮੋਹਨ ਸਿੰਘ ਨੇ ਪਟੀਸ਼ਨ ‘ਤੇ ਕੇਂਦਰ ਸਰਕਾਰ ਨੂੰ 11 ਜੁਲਾਈ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਸਵਾਲ ਕੀਤਾ ਗਿਆ ਹੈ ਕਿ ਕਿਵੇਂ ਪਟੀਸ਼ਨਰ ਆਪਣੀ ਸਜ਼ਾ ਪੂਰੀ ਹੋਣ ਦੇ 11 ਮਹੀਨੇ ਬਾਅਦ ਵੀ ਜੇਲ੍ਹ ਵਿੱਚ ਰਹਿਣ ਲਈ ਮਜਬੂਰ ਹੈ ਅਤੇ ਹੁਣ ਤੱਕ ਕੈਨੇਡਾ ਸਰਕਾਰ ਵੱਲੋਂ ਇਸ ਔਰਤ ਨੂੰ ਵਾਪਸ ਭੇਜਣ ਲਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।

ਪਟੀਸ਼ਨਰ 59 ਸਾਲਾ ਸਰਬਜੀਤ ਕੌਰ ਨੇ ਐਡਵੋਕੇਟ ਬ੍ਰਿਜੇਸ਼ ਸ਼ਰਮਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ 1987 ਵਿੱਚ ਵਿਆਹ ਤੋਂ ਬਾਅਦ ਕੈਨੇਡਾ ਆ ਗਈ ਸੀ ਅਤੇ ਹੁਣ ਕੈਨੇਡਾ ਦੀ ਨਾਗਰਿਕ ਹੈ। ਇਸ ਦੌਰਾਨ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਅਤੇ ਚਾਚੇ ਦਾ ਵਿਆਹ ਹੋ ਗਿਆ।

ਪਟੀਸ਼ਨਕਰਤਾ ਨੂੰ ਜਦੋਂ ਪਤਾ ਲੱਗਾ ਕਿ ਉਸ ਦੀ ਮਾਂ ਬਿਮਾਰ ਹੈ ਤਾਂ ਉਹ ਆਪਣੀ ਮਾਂ ਨੂੰ ਮਿਲਣ ਲਈ ਭਾਰਤ ਆਈ ਸੀ। ਉਸਦੇ ਵੀਜ਼ੇ ਦੀ ਮਿਆਦ 12 ਜੂਨ 2020 ਨੂੰ ਖਤਮ ਹੋ ਗਈ ਸੀ ਅਤੇ ਜਾਇਦਾਦ ਦੇ ਵਿਵਾਦ ਕਾਰਨ ਉਸਦੇ ਮਤਰੇਏ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਵੀਜ਼ਾ ਖਤਮ ਹੋਣ ਦੇ ਬਾਵਜੂਦ ਭਾਰਤ ‘ਚ ਰਹਿਣ ਕਾਰਨ ਉਸ ਨੂੰ 11 ਮਹੀਨੇ ਦੀ ਸਜ਼ਾ ਹੋਈ।

ਸਜ਼ਾ ਵਿਰੁੱਧ ਉਸ ਦੀ ਅਪੀਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ ਅਤੇ ਇਸ ਦੌਰਾਨ ਉਸ ਦੀ ਸਜ਼ਾ ਪਿਛਲੇ ਸਾਲ 10 ਜੂਨ ਨੂੰ ਪੂਰੀ ਹੋ ਗਈ ਸੀ ਪਰ ਇਸ ਦੇ ਬਾਵਜੂਦ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ ਅਤੇ ਨਾ ਹੀ ਕੈਨੇਡਾ ਵਾਪਸ ਭੇਜਿਆ ਗਿਆ। ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin