Punjab

ਅੰਮ੍ਰਿਤਸਰ ‘ਚ ਅੱਜ ਮੁੜ ਦਿਨ ਦਿਹਾੜੇ ਚੱਲੀਆਂ ਗੋਲੀਆਂ ਨਾਲ ਇਕ ਦੀ ਹੋਈ ਮੌਤ ਦੋ ਗੰਭੀਰ ਜਖਮੀ

ਅੰਮ੍ਰਿਤਸਰ – ਥਾਣਾ ਬੀ ਡਿਵੀਜ਼ਨ ਦੇ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੌਜੂਦਾ ਕਾਂਗਰਸੀ ਕੌਂਸਲਰ ਦੇ ਪੁੱਤਰ ਚਰਨਦੀਪ ਸਿੰਘ ਬਾਬਾ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਰਾਜਾ ਵਜੋਂ ਹੋਈ ਹੈ। ਇਸ ਘਟਨਾ ’ਚ ਮ੍ਰਿਤਕ ਨੌਜਵਾਨ ਦਾ ਇਕ ਸਾਥੀ ਵੀ ਜ਼ਖ਼ਮੀ ਹੋ ਗਿਆ।ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਸ ਘਟਨਾ ਦੀ ਪੁਸ਼ਟੀ ਥਾਣਾ ਮੁੱਖੀ ਵਲੋ ਵੀ ਕੀਤੀ ਗਈ ਹੈ।ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿਚ ਦਿਨ ਦਿਹਾੜੇ ਚੱਲੀਆਂ ਗੋਲੀਆਂ ਨਾਲ ਜਿਥੇ ਇਕ ਦੀ ਮੌਤ ਹੋਈ ਹੈ ਉਥੇ ਦੋ ਵਿਆਕਤੀਆਂ ਦੇ ਗੰਭੀਰ ਜਖਮੀ ਹੋਣ ਦੀ ਵੀ ਸੂਚਨਾ ਹੈ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਝਗੜੇ ਦੀ ਵਜ੍ਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਦੋਂ ਇਕ ਦੁਕਾਨ ‘ਤੇ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ ਤਾਂ ਉਸ ਦੌਰਾਨ ਕੁੱਝ ਲੋਕ ਆਏ ਤੇ ਪਹਿਲਾਂ ਗਾਲੀ ਗਲੋਚ ਕਰਨ ਲੱਗੇ ਤੇ ਫਿਰ ਫਾਇਰਿੰਗ ਵੀ ਹੋਈ। ਇਸ ਸਾਰੀ ਘਟਨਾ ਦੌਰਾਨ ਪੁਲਿਸ ਵੀ ਮੌਕੇ ‘ਤੇ ਮੌਜੂਦ ਸੀ ਪਰ ਕੋਈ ਕਾਰਵਾਈ ਨਹੀਂ ਹੋਈ।ਉਧਰ ਪੀੜਤ ਦੁਕਾਨਦਾਰ ਦਾ ਕਹਿਣਾ ਹੈ ਕਿ ਬੀਤੇ ਲੰਮੇ ਸਮੇਂ ਤੋਂ ਚਰਨਦੀਪ ਸਿੰਘ ਬਬਾ ਜੋ ਉਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ ਜਿਸ ਦੀ ਕਈ ਵਾਰ ਪੁਲਿਸ ਪ੍ਰਸ਼ਾਸ਼ਨ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ ਪਰ ਸਿਆਸੀ ਸਬੰਧ ਦੇ ਚਲਦਿਆਂ ਅਜੇ ਕੋਈ ਵੀ ਕਾਰਵਾਈ ਨਹੀਂ ਹੋਈ ਹੈ ਤੇ ਅੱਜ ਵੀ ਘਟਨਾ ਦੇ ਸਮੇਂ ਪੁਲਿਸ ਮੌਜੂਦ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਵਿੱਚ ਜ਼ਖ਼ਮੀ ਹੋਏ ਰਿਸ਼ੀ ਨੇ ਦੱਸਿਆ ਕਿ ਬੱਬਾ ਨੇ ਪੁਲਿਸ ਦੀ ਮੌਜੂਦਗੀ ਵਿੱਚ ਸਿੱਧੀ ਗੋਲੀ ਚਲਾ ਦਿੱਤੀ। ਰਾਜਾ ਦੇ ਸਿਰ ਅਤੇ ਲੱਤ ਵਿੱਚ ਗੋਲੀ ਲੱਗੀ ਸੀ, ਜਦੋਂ ਕਿ ਉਸ ਦੀ ਆਪਣੀ ਲੱਤ ਵਿੱਚ ਗੋਲੀ ਲੱਗੀ ਹੈ ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor