Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਵਚਨਬੱਧਤਾ ਦੇ ਚੱਲਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਹਰ ਰੋਜ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰਾਂ ਤਿਆਰ ਹੈ ਤਾਂ ਜੋ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਅੱਜ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਪੀ.ਐਸ.ਪੀ.ਸੀ.ਐਲ ਵੱਲੋਂ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸ.ਬੀ.ਐਸ.ਨਗਰ, ਗੁਰਦਾਸਪੁਰ, ਪਠਾਨਕੋਟ, ਅੰਮਿ੍ਰਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਜ਼ਿਲਿਆਂ ਵਿੱਚ ਰੋਜਾਨਾ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। । ਉਨਾਂ ਕਿਹਾ ਕਿ ਪਹਿਲੇ ਹੀ ਦਿਨ ਪੀਐਸਪੀਸੀਐਲ ਨੇ 12008 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਨੂੰ ਪੂਰਾ ਕੀਤਾ ਹੈ।

ਉਨਾਂ ਕਿਹਾ ਕਿ 10 ਜੂਨ, 2022 ਤੋਂ ਕੰਡਿਆਲੀ ਤਾਰ ਦੇ ਪਾਰ ਸਰਹੱਦੀ ਖੇਤਰ ਵਿੱਚ ਪਹਿਲਾਂ ਹੀ ਅੱਠ ਘੰਟੇ ਰੋਜਾਨਾ ਨਿਯਮਤ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ 10669 ਮੈਗਾਵਾਟ ਦੇ ਮੁਕਾਬਲੇ 13.06.2022 ਨੂੰ 11485 ਮੈਗਾਵਾਟ ਦੀ ਵੱਧ ਤੋਂ ਵੱਧ ਮੰਗ ਪੂਰੀ ਕੀਤੀ ਗਈ। 13 ਜੂਨ ਨੂੰ ਕੁੱਲ 2413 ਲੱਖ ਯੂਨਿਟਾਂ ਦੀ ਸਪਲਾਈ ਕੀਤੀ ਗਈ ਸੀ ਜੋ ਕਿ 13.06.2021 ਨੂੰ ਸਪਲਾਈ ਕੀਤੀਆਂ ਗਈਆਂ 2042 ਲੱਖ ਯੂਨਿਟਾਂ ਨਾਲੋਂ 18 ਫੀਸਦ ਵੱਧ ਹੈ।

ਉਨਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਤਾਪਮਾਨ ‘ਚ ਭਾਰੀ ਵਾਧਾ ਹੋਣ ਕਾਰਨ ਬਿਜਲੀ ਦੀ ਮੰਗ ਕਾਫ਼ੀ ਵਧੀ ਹੈ। ਉਨਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਨੇ ਅਪ੍ਰੈਲ ਅਤੇ ਮਈ 2021 ਨਾਲੋਂ ਕ੍ਰਮਵਾਰ ਅਪ੍ਰੈਲ ਅਤੇ ਮਈ 2022 ਦੌਰਾਨ 33 ਫੀਸਦ ਅਤੇ 36 ਫੀਸਦ ਵੱਧ ਬਿਜਲੀ ਸਪਲਾਈ ਕੀਤੀ ਹੈ। ।

ਉਨਾਂ ਕਿਹਾ ਕਿ ਜੂਨ 2022 ਵਿੱਚ ਬਿਜਲੀ ਦੀ ਇਹ ਅਸਾਧਾਰਨ ਮੰਗ ਨਿਰੰਤਰ ਜਾਰੀ ਹੈ ਅਤੇ ਜੂਨ 2021 ਦੇ ਮੁਕਾਬਲੇ ਇਸ ਸਾਲ 22 ਫੀਸਦ ਵੱਧ ਬਿਜਲੀ ਸਪਲਾਈ ਕੀਤੀ ਗਈ ਹੈ ਅਤੇ ਖਪਤਕਾਰਾਂ ਦੀ ਕਿਸੇ ਵੀ ਸ੍ਰੇਣੀ ‘ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ ਅਤੇ ਖੇਤੀਬਾੜੀ ਪੰਪਸੈਟਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਏ.ਪੀ. ਖਪਤਕਾਰਾਂ ਲਈ 4750/- ਰੁਪਏ ਪ੍ਰਤੀ ਬੀਐਚਪੀ ਦੀਆਂ ਮੌਜੂਦਾ ਦਰਾਂ ਦੇ ਮੁਕਾਬਲੇ 2500/- ਰੁਪਏ ਪ੍ਰਤੀ ਬੀ.ਐਚ.ਪੀ ਦੇ ਘਟੇ ਹੋਏ ਸੇਵਾ ਕੁਨੈਕਸ਼ਨ ਚਾਰਜ ਦੇ ਹਿਸਾਬ ਨਾਲ ਵੀ.ਡੀ.ਐਸ. ਦੀ ਪ੍ਰਗਤੀ ਵੀ ਸਾਂਝੀ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ 4417 ਖਪਤਕਾਰਾਂ ਨੇ 16961  ਬੀਐਚਪੀ ਦਾ ਲੋਡ  ਵਧਾਉਣ ਲਈ ਬੇਨਤੀਆਂ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਪੀ.ਐਸ.ਪੀ.ਸੀ.ਐਲ. ਨੇ ਇਸ ਲੋਡ ਨੂੰ ਵਧਾਉਣ ਲਈ ਟਰਾਂਸਫਾਰਮਰਾਂ ਅਤੇ ਲਾਈਨਾਂ ਆਦਿ ਨੂੰ ਬਦਲਣ ਦਾ ਕੰਮ ਕੀਤਾ ਹੈ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਲੋੜੀਂਦੀ ਸਪਲਾਈ ਦਿੱਤੀ ਜਾ ਸਕੇ।

ਮੰਤਰੀ ਨੇ ਅੱਗੇ ਦੱਸਿਆ ਕਿ ਤਲਵੰਡੀ ਅਤੇ ਲਹਿਰਾ ਮੁਹੱਬਤ ਵਿਖੇ ਇਕ-ਇਕ ਯੂਨਿਟ ਨੂੰ ਛੱਡ ਕੇ ਸਾਰੇ ਥਰਮਲ ਯੂਨਿਟ ਚੱਲ ਰਹੇ ਹਨ। ਤਲਵੰਡੀ ਵਿਖੇ ਤੀਜਾ ਯੂਨਿਟ ਕੱਲ ਤੋਂ ਬਿਜਲੀ ਪੈਦਾ ਕਰਨਾ ਸ਼ੁਰੂ ਕਰ ਦੇਵੇਗਾ।

ਦੱਸਣਯੋਗ ਹੈ ਕਿ ਪੀਐਸਪੀਸੀਐਲ ਨੂੰ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Related posts

ਭਾਜਪਾ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ – ਮੁੱਖ-ਮੰਤਰੀ ਮਾਨ

admin

ਮਹਿਲਾ ਰਾਖਵਾਂਕਰਨ ਨੂੰ ਚੋਣਾਂ ਦੀ ਆੜ ‘ਚ ਮੁੜ ਕਿਉਂ ਲਿਆਂਦਾ ਜਾ ਰਿਹਾ – ਹਰਸਿਮਰਤ ਕੌਰ ਬਾਦਲ

admin

ਭਾਰਤ ਸਰਕਾਰ ਵੱਲੋਂ ਪੰਜਾਬ ਲਈ ਖਰੀਦ ਨਿਯਮਾਂ ਵਿੱਚ ਢਿੱਲ ਨੂੰ ਮਨਜ਼ੂਰੀ

admin