Punjab

ਚਾਰ ਹੋਰ ਆਗੂਆਂ ਨੂੰ ਵਿਖਾਇਆ ਬਾਹਰ ਦਾ ਰਸਤਾ, ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਕਾਰਵਾਈ

ਜਲੰਧਰ – ਪੰਜਾਬ ਕਾਂਗਰਸ ਨੂੰ ਢਾਹ ਲਾਉਣ ਵਾਲਿਆਂ ’ਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦਿਆਂ ਚਾਰ ਹੋਰ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ। ਇਨ੍ਹਾਂ ਆਗੂਆਂ ’ਤੇ ਪਾਰਟੀ ਵਿਰੋਧੀ ਕਾਰਵਾਈਆਂ ’ਚ ਸ਼ਾਮਲ ਹੋਣ ਦਾ ਦੋਸ਼ ਲੱਗਿਆ ਹੈ। ਜਿਨ੍ਹਾਂ ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਗਿਆ ਹੈ, ਉਨ੍ਹਾਂ ’ਚ ਯਸ਼ਪਾਲ ਗਿੰਦਾ, ਰਾਜਵਿੰਦਰ ਕੌਰ, ਪਰਮਜੀਤ ਭਰਤੀ ਅਤੇ ਪਵਨ ਕੁਮਾਰ ਦਾ ਨਾਂ ਸ਼ਾਮਲ ਹੈ। ਇਹ ਸਾਰੇ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਅਤੇ ਅਜੈਬ ਸਿੰਘ ਰਟੌਲਾਂ ਨੂੰ ਵੀ ਪਾਰਟੀ ’ਚੋਂ ਕੱਢ ਦਿੱਤਾ ਸੀ। ਇਸ ਤੋਂ ਪਹਿਲਾਂ ਅੱਧੀ ਦਰਜਨ ਤੋਂ ਵੱਧ ਕਾਂਗਰਸ ਦੇ ਆਗੂ ਭਾਜਪਾ ’ਚ ਸ਼ਾਮਲ ਹੋ ਗਏ ਹਨ।

Related posts

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

admin

ਸਾਬਕਾ ਮੰਤਰੀ ਧਰਮਸੋਤ 13 ਜੂਨ ਤਕ ਪੁਲਿਸ ਰਿਮਾਂਡ ’ਤੇ, ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੀਤਾ ਸੀ ਗਿ੍ਫ਼ਤਾਰ

Bunty

ਸੁਖਪਾਲ ਖਹਿਰਾ ਨੇ ਜ਼ਮਾਨਤ ਦੇ ਹੁਕਮਾਂ ‘ਚ ਸੋਧ ਨੂੰ ਲੈ ਕੇ ਹਾਈ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

Bunty