Punjab

ਡੇਅਰੀ ਫਾਰਮਿੰਗ ‘ਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਸਮਰੱਥਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਡੇਅਰੀ ਵਿਕਾਸ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਮੂਲ ਦੇ ਨਾਂ ਨਾਲ ਜਾਣੇ ਜਾਂਦੇ ਆਨੰਦ ਮਿਲਕ ਯੂਨੀਅਨ ਲਿਮਟਿਡ (ਗੁਜਰਾਤ) ਦੇ ਬੋਰਡ ਆਫ ਡਾਇਰੈਕਟਰਜ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ‘ਅਮੂਲ ਡੇਅਰੀ‘ ਦੇ ਬਿਹਤਰ  ਤਜਰਬਿਆਂ ਤੋਂ ਸਿੱਖਣ ਦੀ ਡੂੰਘੀ ਇੱਛਾ ਜ਼ਾਹਰ ਕੀਤੀ ਤਾਂ ਜੋ ਸੂਬੇ ਦੇ 3 ਲੱਖ ਤੋਂ ਵੱਧ ਡੇਅਰੀ ਕਿਸਾਨਾਂ ਨੂੰ ਲਾਭ ਮਿਲ ਸਕੇ।

ਮੀਟਿੰਗ ਦਾ ਮੁੱਖ ਮੰਤਵ ਵੇਰਕਾ ਦੁਆਰਾ ਚਲਾਈਆਂ ਜਾ ਰਹੀਆਂ 7300 ਮਿਲਕ ਸੋਸਾਇਟੀਆਂ ਨਾਲ ਜੁੜੇ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਅਮੂਲ ਦੀਆਂ ਨਵੀਨਤਾਕਾਰੀ ਮਾਰਕੀਟਿੰਗ ਰਣਨੀਤੀਆਂ ਨੂੰ ਅਪਣਾਉਣ ਲਈ ਉਤਸਾਹਿਤ ਕਰਨਾ ਸੀ ਤਾਂ ਜੋ ਉਨਾਂ ਦੇ ਉਤਪਾਦਾਂ ਦੇ ਮੁੱਲ ਵਿੱਚ ਵਾਧਾ ਯਕੀਨੀ ਬਣਾਇਆ ਜਾ ਸਕੇ ਅਤੇ ਕੁਝ ਨਵੇਂ ਉਤਪਾਦ ਲਿਆਂਦੇ ਜਾ ਸਕਣ।

ਘਰੇਲੂ ਡੇਅਰੀ ਫਾਰਮਿੰਗ ਦੇ ਸੰਕਲਪ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਖੇਤਰ ਵਿੱਚ ਅੱਗੇ ਵਧੇਰੇ ਸੰਭਾਵਨਾਵਾਂ ਹਨ ਅਤੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ ਇਸ ਨੂੰ ਵਰਤਣ ਦੀ ਲੋੜ ਹੈ ਜਿਸ ਨਾਲ ਸਹਿਕਾਰਤਾ ਲਹਿਰ ਨੂੰ ਵੀ ਮਜਬੂਤੀ ਮਿਲੇਗੀ। ਮੰਤਰੀ ਨੇ ਕਿਹਾ, “ਔਰਤਾਂ ਨੂੰ ਵਿਸ਼ੇਸ਼ ਤੌਰ ‘ਤੇ ਇਸ ਨਵੇਂ ਸੰਕਲਪ ਨੂੰ ਅਪਣਾਉਣ ਲਈ ਉਤਸਾਹਿਤ ਕੀਤਾ ਜਾਵੇ ਕਿਉਂਕਿ ਇਹ ਪਰਿਵਾਰ ਦੀ ਆਮਦਨ ਨੂੰ ਵਧਾਉਣ ਦੇ ਨਾਲ-ਨਾਲ ਉਨਾਂ ਦੇ ਸਸ਼ਕਤੀਕਰਨ ਵਿੱਚ ਵੀ ਮਦਦ ਕਰੇਗਾ।“ ਉਨਾਂ ਅੱਗੇ ਕਿਹਾ ਕਿ ਡੇਅਰੀ ਫਾਰਮਿੰਗ ਸੈਕਟਰ ਵਿੱਚ ਮੌਜੂਦਾ ਨਾਲੋਂ ਬਿਹਤਰ ਕੰਮ ਕਰਨ ਦੀ ਸਮਰੱਥਾ ਹੈ।

ਵਰਗੀਸ ਕੁਰੀਅਨ ਦੇ ਦਿਨਾਂ ਤੋਂ ਅਮੁਲ ਦੀ ਨਿਮਾਣੀ ਸ਼ੁਰੂਆਤ ਨੂੰ ਯਾਦ ਕਰਦਿਆਂ ਐਮਡੀ ਅਮੂਲ ਡੇਅਰੀ ਅਮਿਤ ਵਿਆਸ ਨੇ ਅੱਗੇ ਕਿਹਾ ਕਿ ਸੰਸਥਾ ਦੇ ਰੋਜ਼ਾਨਾ ਦੇ ਕੰਮਕਾਜ ਦੀ ਡਿਜੀਟਾਈਜੇਸ਼ਨ ਸਮੇਂ ਦੀ ਲੋੜ ਹੈ। ਐਮਡੀ ਨੇ ਅੱਗੇ ਕਿਹਾ “ਹਾਲਾਂਕਿ ਵਿਸ਼ੇਸ਼ ਧਿਆਨ ਪੇਂਡੂ ਖੇਤਰਾਂ ‘ਤੇ ਹੋਵੇਗਾ ਕਿਉਂਕਿ ਵੱਡੀ ਗਿਣਤੀ ਆਬਾਦੀ ਅਜਿਹੇ ਖੇਤਰਾਂ ਵਿੱਚ ਰਹਿੰਦੀ ਹੈ।“

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ (ਬੋਰਸਦ) ਅਤੇ ਮੈਂਬਰ ਬੋਰਡ ਆਫ ਡਾਇਰੈਕਟਰਜ ਅਮੂਲ ਡੇਅਰੀ ਰਾਜਿੰਦਰ ਸਿੰਘ ਧੀਰ ਸਿੰਘ ਪਰਮਾਰ, ਵਿਧਾਇਕ (ਆਨੰਦ) ਮੈਂਬਰ ਬੋਰਡ ਆਫ ਡਾਇਰੈਕਟਰਜ ਅਮੂਲ ਡੇਅਰੀ ਕਾਂਤੀਭਾਈ ਮਨੀਭਾਈ ਸੋਢਾ ਪਰਮਾਰ, ਐਮਡੀ ਅਮੂਲ ਡੇਅਰੀ ਅਮਿਤ ਵਿਆਸ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਅਤੇ ਡੀਨ, ਕਾਲਜ ਆਫ ਡੇਅਰੀ ਸਾਇੰਸਜ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ ਯੂਨੀਵਰਸਿਟੀ (ਗਡਵਾਸੂ) ਲੁਧਿਆਣਾ ਡਾ: ਰਮਣੀਕ ਮੌਜੂਦ ਸਨ।

Related posts

ਭਗਵੰਤ ਮਾਨ ਵਲੋਂ ਨੀਦਰਲੈਂਡ ਦੇ ਹਾਕੀ ਓਲੰਪੀਅਨ ਬੋਵੇਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ

admin

ਚੰਡੀਗੜ੍ਹ ਤੋਂ ਮਿਡਲ-ਈਸਟ ਲਈ ਉਡਾਣਾਂ ਮੁਅੱਤਲ ਹੋਣ ਨਾਲ ਯਾਤਰੀਆਂ ਨੂੰ ਅਸੁਵਿਧਾ

admin

ਮਨੀਸ਼ ਤਿਵਾੜੀ ਵੱਲੋ ਸੀਸੀਟੀਵੀ ਕੈਮਰਿਆ ਦਾ ਉਦਘਾਟਨ

admin