Punjab

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਜਾਣਗੇ 1.25 ਲੱਖ ਫਲ਼ਦਾਰ ਬੂਟੇ : ਸਰਾਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲ਼ਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਸਰਕਾਰ ਦੀ ਇਹ ਮੁਹਿੰਮ 15 ਜੁਲਾਈ, 2022 ਨੂੰ ਪੂਰੇ ਸੂਬੇ ਆਰੰਭ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ।

ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਬਾਗ਼ਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਰਾਜ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫਲ਼਼ਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਉਨ੍ਹਾਂ ਬਾਗ਼ਬਾਨੀ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਮਾਲਕੀ ਵਾਲੀਆਂ ਖ਼ਾਲੀ ਪਈਆਂ ਸਰਕਾਰੀ ਜ਼ਮੀਨਾਂ ‘ਤੇ ਬਾਗ਼ ਲਗਾਉਣ ਸਬੰਧੀ ਨੀਤੀ ਬਣਾਉਣ।

Related posts

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Bunty

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕੱਤਰਤਾ 2 ਸਤੰਬਰ ਨੂੰ ਹੋਵੇਗੀ-ਐਡਵੋਕੇਟ ਧਾਮੀ

Bunty

ਭ੍ਰਿਸ਼ਟ ਅਤੇ ਗ਼ੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼ੈਲਰ : ਹਰਪਾਲ ਸਿੰਘ ਚੀਮਾ

Bunty