India

ਹਰਿਆਣਾ ਤੋਂ ਬਾਅਦ ਇਸ ਸੂਬੇ ‘ਚ ਪੁਲਿਸ ਅਫ਼ਸਰ ਦੀ ਹੱਤਿਆ, ਐਂਟੀ ਕ੍ਰਾਈਮ ਚੈਕਿੰਗ ਦੌਰਾਨ ਚੜ੍ਹਾ’ਤੀ ਗੱਡੀ

ਰਾਂਚੀ – ਹਰਿਆਣਾ ‘ਚ ਡੀਐਸਪੀ ਸੁਰੇਂਦਰ ਸਿੰਘ ਬਿਸ਼ਨੋਈ ਦੀ ਡੰਪਰ ਨਾਲ ਕੁਚਲ ਕੇ ਹੱਤਿਆ ਕਰਨ ਤੋਂ ਬਾਅਦ ਹੁਣ ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਵੀ ਇਕ ਪੁਲਿਸ ਮੁਲਾਜ਼ਮ ਨੂੰ ਗੱਡੀ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਘਟਨਾ ਬੁੱਧਵਾਰ ਸਵੇਰੇ ਕਰੀਬ 3 ਵਜੇ ਵਾਪਰੀ। ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਵਾਹਨ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਸਬ ਇੰਸਪੈਕਟਰ ਸੰਧਿਆ ਟੋਪਨੋ (sandhya topno) ਮੰਗਲਵਾਰ ਰਾਤ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇਕ ਪਿਕਅੱਪ ਵੈਨ ਰਸਤੇ ਤੋਂ ਲੰਘ ਰਹੀ ਸੀ। ਉਸਨੇ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸਨੇ ਗੱਡੀ ਤੇਜ਼ ਕਰ ਦਿੱਤੀ। ਦੇਖਦੇ ਹੀ ਦੇਖਦੇ ਉਸ ਨੇ ਮਹਿਲਾ ਸਬ-ਇੰਸਪੈਕਟਰ ‘ਤੇ ਗੱਡੀ ਚੜ੍ਹਾ ਦਿੱਤੀ। ਸੰਧਿਆ ਟੋਪਨੋ ਨੂੰ ਕੁਝ ਸਮਝ ਨਾ ਸਕੀ। ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮ ਤੁਰੰਤ ਸੰਧਿਆ ਤੋਪਨ ਨੂੰ ਹਸਪਤਾਲ ਲੈ ਗਏ ਪਰੰਤੂ ਰਸਤੇ ‘ਚ ਹੀ ਉਸ ਦੀ ਮੌਤ ਹੋ ਚੁੱਕੀ ਸੀ।

Related posts

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

admin

ਵਿਸ਼ਵ AI ਬਾਜ਼ਾਰ 2030 ਤੱਕ ਲਗਭਗ 1 ਟ੍ਰਿਲੀਅਨ ਡਾਲਰ ਤੱਕ ਹੋ ਸਕਦਾ

admin

ਗੂਗਲ ਦੇ ਸੀਈਓ ਵਲੋਂ ਏਆਈ ਦੇ ਵਿਕਾਸ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

admin