India

ਵਿਰੋਧੀ ਧਿਰ ਚੁੱਕ ਸਕਦੀ ਹੈ 19 ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ, ਮਹਿੰਗਾਈ ਤੇ GST ਵਾਧੇ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ

ਪਰਵਾਸ ਤੇ ਵਿਦੇਸ਼ੀਆਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਬਿੱਲ ਲੋਕ ਸਭਾ ’ਚ ਪੇਸ਼ ਕੀਤਾ ਗਿਆ, ਵਿਰੋਧੀ ਧਿਰ ਨੇ ਇਸ ਬਿੱਲ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ ਹੈ।

ਨਵੀਂ ਦਿੱਲੀ – ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ ਅੱਠਵਾਂ ਦਿਨ ਹੈ। ਅੱਜ ਵੀ ਵਿਰੋਧੀ ਧਿਰ ਦੇ ਸੰਸਦ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਕਰ ਸਕਦੇ ਹਨ। ਦੱਸ ਦੇਈਏ ਕਿ ਕਾਂਗਰਸ ਦੇ ਸਾਂਸਦ ਸ਼ਕਤੀ ਸਿੰਘ ਗੋਹਿਲ ਨੇ ਈਡੀ, ਸੀਬੀਆਈ, ਆਈਟੀ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਲਈ ਨਿਯਮ 267 ਦੇ ਤਹਿਤ ਰਾਜ ਸਭਾ ਵਿੱਚ ਕੰਮਕਾਜ ਮੁਅੱਤਲ ਕਰਨ ਦਾ ਨੋਟਿਸ ਦਿੱਤਾ ਹੈ। ਇਸ ਤੋਂ ਪਹਿਲਾਂ ਸੱਤਵੇਂ ਦਿਨ ਤਕ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਦਾ ਹੰਗਾਮਾ ਹੁੰਦਾ ਰਿਹਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵਧਦੀ ਮਹਿੰਗਾਈ ਅਤੇ ਜੀਐਸਟੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਸਦਨ ਵਿੱਚ ਨਾਅਰੇਬਾਜ਼ੀ ਕੀਤੀ।

ਹਾਲਾਂਕਿ, ਇਸ ਦੌਰਾਨ ਰਾਜ ਸਭਾ ਵਿੱਚ ਹੰਗਾਮਾ ਕਰਨ ਲਈ ਟੀਐਮਸੀ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। 19 ਸੰਸਦ ਮੈਂਬਰਾਂ ਨੂੰ ਇੱਕ ਹਫ਼ਤੇ ਲਈ ਸੰਸਦ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ‘ਤੇ ਅੱਜ ਸੰਸਦ ‘ਚ ਹੰਗਾਮਾ ਦੇਖਣ ਨੂੰ ਮਿਲਿਆ। ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ‘ਤੇ ਵਿਰੋਧੀ ਧਿਰ ਅੱਜ ਵੀ ਸਦਨ ਦੀ ਕਾਰਵਾਈ ਵਿਚ ਵਿਘਨ ਪਾ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਚੱਲਣ ਦੇਣ ਦੀ ਲਗਾਤਾਰ ਅਪੀਲ ਕਰ ਰਹੀ ਹੈ। ਇਸ ਦੇ ਬਾਵਜੂਦ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਹੰਗਾਮਾ ਜਾਰੀ ਹੈ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਾਂਗਰਸ ਦੇ ਚਾਰ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਸੋਮਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਚਾਰੇ ਮੈਂਬਰ ਸਦਨ ਦੇ ਅੰਦਰ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਤਖ਼ਤੀਆਂ ਲਹਿਰਾ ਰਹੇ ਸਨ। ਜਿਸ ਤੋਂ ਬਾਅਦ ਚਾਰੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਦੌਰਾਨ ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਨਾਅਰੇਬਾਜ਼ੀ ਅਤੇ ਤਖ਼ਤੀਆਂ ਨਾ ਲਗਾਉਣ ਦੀ ਅਪੀਲ ਕੀਤੀ।

ਸੰਸਦ ਦਾ ਮੌਨਸੂਨ ਸੈਸ਼ਨ 18 ਜੁਲਾਈ ਨੂੰ ਸ਼ੁਰੂ ਹੋਇਆ ਸੀ। ਪਰ ਅੱਠ ਦਿਨ ਬੀਤ ਜਾਣ ਤੋਂ ਬਾਅਦ ਵੀ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਵਿਰੋਧੀ ਧਿਰ ਨੂੰ ਅਪੀਲ ਕਰਦੇ ਹੋਏ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਮਹਿੰਗਾਈ ਦੇ ਮੁੱਦੇ ‘ਤੇ ਜਲਦ ਹੀ ਸੰਸਦ ‘ਚ ਚਰਚਾ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਕੋਵਿਡ-19 ਤੋਂ ਪੀੜਤ ਵਿੱਤ ਮੰਤਰੀ ਸੀਤਾਰਮਨ ਇਕ-ਦੋ ਦਿਨਾਂ ‘ਚ ਵਾਪਸ ਆਉਣਗੇ, ਫਿਰ ਸਰਕਾਰ ਸਦਨ ‘ਚ ਮਹਿੰਗਾਈ ਦੇ ਮੁੱਦੇ ‘ਤੇ ਚਰਚਾ ਕਰੇਗੀ।

Related posts

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !

admin

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

admin

ਵਿਸ਼ਵ AI ਬਾਜ਼ਾਰ 2030 ਤੱਕ ਲਗਭਗ 1 ਟ੍ਰਿਲੀਅਨ ਡਾਲਰ ਤੱਕ ਹੋ ਸਕਦਾ

admin