International

ਯੂ.ਏ.ਈ- ਚ ਮੀਂਹ ਨੇ ਤੋੜਿਆ 27 ਸਾਲ ਦਾ ਰਿਕਾਰਡ, ਰੈੱਡ ਅਲਰਟ ਜਾਰੀ

ਯੂ.ਏ.ਈ – ਕਤਰ ਅਤੇ ਸੰਯੁਕਤ ਅਰਬ ਅਮੀਰਾਤ ਵਿੱਚ ਮੋਹਲੇਧਾਰ ਮੀਂਹ ਪਿਆ ਅਤੇ ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਹੋਟਲਾਂ ਵਿੱਚ ਸ਼ਰਨ ਲੈਣ ਲਈ ਮਜਬੂਰ ਹੋਣਾ ਪਿਆ। ਮੀਂਹ ਨੇ ਯੂ.ਏ.ਈ. ਦੇ ਪੂਰਬੀ ਹਿੱਸਿਆਂ ਵਿੱਚ ਹੜ• ਵਰਗੀ ਸਥਿਤੀ ਪੈਦਾ ਕਰ ਦਿੱਤੀ, ਜਿਸ ਨਾਲ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਵਾਹਨ ਵਹਿ ਗਏ। ਖਲੀਜ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਮੌਸਮ ਵਿੱਚ ਇਸ ਅਚਾਨਕ ਤਬਦੀਲੀ ਦੇ ਕਾਰਨ, ਯੂ.ਏ.ਈ. ਦੇ ਮੌਸਮ ਵਿਭਾਗ ਨੇ ‘ਖਤਰਨਾਕ ਮੌਸਮ ਦੀਆਂ ਘਟਨਾਵਾਂ’ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ‘ਚ ਪੂਰੇ ਦਿਨ ਦੇ ਮੀਂਹ ਤੋਂ ਬਾਅਦ ਹਾਈਵੇ ‘ਤੇ ਵਾਹਨ ਪਾਣੀ ‘ਚ ਤੈਰਦੇ ਨਜ਼ਰ ਆ ਰਹੇ ਹਨ। ਇਕ ਵੀਡੀਓ ਵਿਚ ਬਚਾਅ ਕਰਮਚਾਰੀਆਂ ਨੂੰ ਹੜ• ਪ੍ਰਭਾਵਿਤ ਇਲਾਕਿਆਂ ਵਿਚ ਫਸੇ ਲੋਕਾਂ ਨੂੰ ਬਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਯੂ.ਏ.ਈ. ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੇਸ਼ ਵਿੱਚ ਮੀਂਹ ਨੇ 27 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਕਤਰ ਦੀ ਸਥਿਤੀ ਯੂ.ਏ.ਈ. ਵਰਗੀ ਹੈ। ਮੀਂਹ ਤੋਂ ਬਾਅਦ ਰਾਜਧਾਨੀ ਦੋਹਾ ਵਿੱਚ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹਤ ਕਰਮਚਾਰੀ ਹੜ• ‘ਚ ਫਸੇ ਲੋਕਾਂ ਨੂੰ ਹਰ ਤਰ•ਾਂ ਦੀ ਮਦਦ ਪਹੁੰਚਾਉਣ ਲਈ 24 ਘੰਟੇ ਕੰਮ ਕਰ ਰਹੇ ਹਨ।

Related posts

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਅਸਤੀਫ਼ੇ ਦਾ ਐਲਾਨ !

admin

ਯੂਨੀਸੇਫ਼ ਨੇ ਰਿਪੋਰਟ: ਦੁਨੀਆਂ ਭਰ ਦੇ ਪੰਜ ਸਾਲ ਤੋਂ ਘੱਟ ਉਮਰ ਦੇ 25 ਪ੍ਰਤੀਸ਼ਤ ਬੱਚੇ ਭੋਜਨ ਸੰਕਟ ਦਾ ਕਰ ਰਹੇ ਸਾਹਮਣਾ

Bunty

ਨੇਤਨਯਾਹੂ ਮੁਸ਼ਕਲ ‘ਚ : ਇਜ਼ਰਾਈਲ ‘ਚ ਅਰਬ ਪਾਰਟੀਆਂ ਦੇ ਬਾਹਰੀ ਸਮਰਥਨ ਨਾਲ ਨਵੀਂ ਸਰਕਾਰ ਬਣਾਉਣ ਦੀ ਤਿਆਰੀ

admin