Punjab

ਭਾਜਪਾ ਦਾ ਤਿੰਨ ਰੋਜ਼ਾ ਸਿਖਲਾਈ ਕੈਂਪ ਸਮਾਪਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਹੋਰ ਦਿੱਗਜਾਂ ਨੇ ਕੀਤਾ ਮਾਰਗਦਰਸ਼ਨ

ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੇ ਤਿੰਨ ਰੋਜ਼ਾ ਸਿਖਲਾਈ ਕੈਂਪ ਵਿਚ ਪੰਜਾਬ ਭਰ ਤੋਂ ਸਿੱਖਿਆਰਥੀਆਂ ਨੇ ਭਾਗ ਲਿਆ। ਇਹ ਕੈਂਪ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਹੋਰ ਦਿੱਗਜਾਂ ਦੇ ਮਾਰਗਦਰਸ਼ਨ ਨਾਲ ਸਮਾਪਤ ਹੋ ਗਿਆ।

ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ੍ਰੀਨਿਵਾਸਲੂ ਜੀ, ਕੌਮੀ ਸਕੱਤਰ ਤੇ ਸੂਬਾ ਸਹਿ-ਪ੍ਰਭਾਰੀ ਡਾ. ਨਰਿੰਦਰ ਸਿੰਘ ਰੈਨਾ, ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਡਾ. ਰਾਜ ਕੁਮਾਰ ਵੇਰਕਾ, ਸਰੂਪ ਚੰਦ ਸਿੰਗਲਾ, ਬਲਵਿੰਦਰ ਸਿੰਘ ਲਾਡੀ, ਜਗਦੀਪ ਸਿੰਘ ਨਕਈ, ਗੁਰਪ੍ਰੀਤ ਸਿੰਘ ਕਾਂਗੜ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਇਸ ਤਿੰਨ ਰੋਜ਼ਾ ਕੈਂਪ ਵਿਚ ਲਗਾਤਾਰ ਹਾਜ਼ਰ ਰਹੇI

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਤਿੰਨ ਰੋਜ਼ਾ ਕੈਂਪ ਨੂੰ ਅਨੁਸ਼ਾਸਨ ਨਾਲ ਪੂਰਾ ਕਰਨ ਲਈ ਹਾਜ਼ਰ ਸਮੂਹ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਵਰਕਰ ਲੋਕ ਸਭਾ ਚੋਣਾਂ ਵਿੱਚ ਪਹਿਲਾਂ ਹੀ ਲੋਕਸਭਾ ਚੋਣਾਂ ਲਈ ਮੈਦਾਨ ‘ਚ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਪੰਜਾਬੀਅਤ ਦੀ ਹਮਾਇਤੀ ਹੈ ਅਤੇ ਹਿੰਦੂ-ਸਿੱਖ ਏਕਤਾ ਲਈ ਵਚਨਬੱਧ ਹੈ। ਭਾਜਪਾ ਇੱਕ ਕੇਡਰ ਅਧਾਰਤ ਪਾਰਟੀ ਹੈ ਅਤੇ ਇੱਕ ਖੁਸ਼ਹਾਲ ਭਾਰਤ ਬਣਾਉਣ ਦਾ ਸਾਡਾ ਜਨੂੰਨ ਸਾਡੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਅਫਵਾਹਾਂ ਫੈਲਾ ਰਹੇ ਹਨ ਕਿ ਭਾਜਪਾ-ਅਕਾਲੀ ਦਲ ਦਾ ਫਿਰ ਗਠਜੋੜ ਹੋਵੇਗਾ, ਪਰ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਜਪਾ ਹੁਣ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਕਰੇਗੀ। ਅਕਾਲੀ ਦਲ ਦਾ ਪ੍ਰਧਾਨ ਇੱਕ ਤਾਨਾਸ਼ਾਹ ਵਜੋਂ ਕੰਮ ਕਰ ਰਿਹਾ ਹੈ ਜਿਸ ਨੇ ਖੁਦ ਆਪਣੀ ਪਾਰਟੀ ਦਾ ਢਾਂਚਾ ਢਾਹ ਦਿੱਤਾ ਹੈ। ਪੰਜਾਬ ਵਿੱਚ ਕਾਂਗਰਸ ਖਤਮ ਹੋ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਬਣੀ ਨਵੀਂ ਨੌਸਿਖਿਆ ਸਰਕਾਰ ਪੰਜਾਬ ਨੂੰ ਬਰਬਾਦ ਕਰ ਰਹੀ ਹੈ। ਪੰਜਾਬ ਦੀ ਜਨਤਾ ਨੇ ਹੁਣ ਭਾਰਤੀ ਜਨਤਾ ਪਾਰਟੀ ਨੂੰ ਬਦਲ ਵਜੋਂ ਚੁਣਿਆ ਹੈ ਕਿਉਂਕਿ ਜਨਤਾ ਨੇ ਦੇਖ ਲਿਆ ਹੈ ਕਿ ਭਾਜਪਾ ਨੇ ਆਪਣੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਮੁੱਖ ਰੱਖਦਿਆਂ ਕਿਸੇ ਨਾਲ ਸਮਝੌਤਾ ਨਹੀਂ ਕੀਤਾ। ਇਸ ਲਈ ਭਾਜਪਾ ਹੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਵਿਚਾਰਧਾਰਾ ਨੂੰ ਸੂਬੇ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੰਡਲ ਤੋਂ ਲੈ ਕੇ ਬੂਥ ਪੱਧਰ ਤੱਕ ਜਨਤਾ ਨੂੰ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਵਰਕਰ ਸੂਬੇ ਦੀਆਂ 13 ਸੀਟਾਂ ਜਿੱਤ ਕੇ ਕੇਂਦਰ ਵਿੱਚ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਸਨੀਲ ਜਾਖੜ ਨੇ ਇਜਲਾਸ ਦੇ ਸੱਤਰ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜੋ ਦੇਸ਼ ਨੂੰ ਪਹਿਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੇਰਾ ਕਾਂਗਰਸ ਵਿੱਚ ਲੰਬਾ ਸਿਆਸੀ ਕੈਰੀਅਰ ਰਿਹਾ ਹੈ, ਪਰ ਮੈਂ ਭਾਜਪਾ ਦੀ ਕਾਰਜਸ਼ੈਲੀ ਅਤੇ ਪ੍ਰਤੀਬੱਧਤਾ ਤੋਂ ਬਹੁਤ ਪ੍ਰਭਾਵਿਤ ਹਾਂ। ਕਿਉਂਕਿ ਭਾਜਪਾ ਨੇ ਜੋ ਕਿਹਾ ਹੈ, ਉਸ ਨੂੰ ਜ਼ਮੀਨ ‘ਤੇ ਲਿਆ ਕੇ ਸੱਚ ਸਾਬਤ ਕਰ ਦਿੱਤਾ ਹੈ। ਪੰਜਾਬ ਵਿੱਚ ਵੀ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੀ ਬਣੇਗੀ, ਕਿਉਂਕਿ ਲੋਕ ਹੁਣ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ।

Related posts

ਬੀਐਸਐਫ ਦਾ ਖੇਤਰਧਿਕਾਰ ਮਿਲਣ ’ਤੇ ਪੰਜਾਬ ਦੀ ਸਿਆਸਤ ਗਰਮਾਈ

Bunty

ਟਰਾਂਸਪੋਰਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦੇ ਪੁਖ਼ਤਾ ਹੱਲ ਲਈ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ

Bunty

ਆਯੂਸ਼ਮਾਨ ਪੰਦਰਵਾੜਾ 30 ਸਤੰਬਰ ਤੱਕ ਮਨਾਇਆ ਜਾ ਰਿਹਾ : ਡਾ. ਇੰਦੂ ਬਾਂਸਲ

admin