Punjab

ਮੁੱਖ ਮੰਤਰੀ ਵੱਲੋਂ ਨਾਰਕੋ-ਗੈਂਗਸਟਰ-ਅੱਤਵਾਦ ਦੇ ਗਠਜੋੜ ਦੇ ਖ਼ਾਤਮੇ ਲਈ ਸੂਬਿਆਂ ਦੀ ਠੋਸ ਕਾਰਵਾਈ ਦੀ ਵਕਾਲਤ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਕੋ-ਗੈਂਗਸਟਰ-ਅੱਤਵਾਦ ਦੇ ਨਾਪਾਕ ਗਠਜੋੜ ਨਾਲ ਸਿੱਝਣ ਲਈ ਸੂਬਿਆਂ ਵੱਲੋਂ ਠੋਸ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਤਸਕਰੀ ਤੇ ਕੌਮੀ ਸੁਰੱਖਿਆ ਬਾਰੇ ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਖ਼ਤਰੇ ਨਾਲ ਲੜਨ ਲਈ ਸਾਰੇ ਇਕਜੁੱਟ ਹੋ ਕੇ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਿਆਂ ਨੂੰ ਸਿਹਰਾ ਲੈਣ ਦੀ ਦੌੜ ਵਿੱਚ ਨਹੀਂ ਪੈਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅੱਤਵਾਦੀਆਂ ਦੇ ਖ਼ਾਤਮੇ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਿਆਂ ਨੂੰ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਇਸ ਨੂੰ ਨੁਕਸ ਰਹਿਤ ਤਰੀਕੇ ਨਾਲ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਇੱਛਤ ਨਤੀਜੇ ਹਾਸਲ ਹੋ ਸਕਣ।

ਮੁੱਖ ਮੰਤਰੀ ਨੇ ਇਸ ਗਠਜੋੜ ਨੂੰ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ ਤੇ ਅਖੰਡਤਾ ਲਈ ਵੱਡਾ ਖ਼ਤਰਾ ਦੱਸਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰੱਖਿਆ ਲਈ ਇਸ ਖ਼ਤਰੇ ਨੂੰ ਛੇਤੀ ਤੋਂ ਛੇਤੀ ਖ਼ਤਮ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਰੇ ਸੂਬੇ ਆਪਣੇ ਵਖਰੇਵਿਆਂ ਨੂੰ ਪਾਸੇ ਰੱਖ ਕੇ ਇਸ ਖ਼ਤਰੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।

ਮੁੱਖ ਮੰਤਰੀ ਨੇ ਸੂਬੇ ਵਿੱਚ ਫੋਰੈਂਸਿਕ ਲੈਬਾਰਟਰੀ ਸਥਾਪਤ ਕਰਨ ਲਈ ਕੇਂਦਰ ਸਰਕਾਰ ਦੀ ਹਰ ਸਹਾਇਤਾ ਤੇ ਸਹਿਯੋਗ ਕਰਨ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਨਸ਼ਿਆਂ, ਹਥਿਆਰਾਂ ਤੇ ਹੋਰ ਵਸਤਾਂ ਦੀ ਕੰਡਿਆਲੀ ਤਾਰਾਂ ਰਾਹੀਂ ਸਮਗਲਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਬਾਵਜੂਦ ਪੰਜਾਬ ਕੋਲ ਨਸ਼ਿਆਂ ਦੀ ਜਾਂਚ ਲਈ ਅਜਿਹੀ ਕੋਈ ਲੈਬਾਰਟਰੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਲੈਬਾਰਟਰੀ ਸਥਾਪਤ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

Related posts

ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋ ਰਹੀ ਹੈ ਪੰਜਾਬ ਦੀ ‘ਬਿੱਲ ਲਿਆਓ ਇਨਾਮ ਪਾਓ’ ਸਕੀਮ: ਹਰਪਾਲ ਸਿੰਘ ਚੀਮਾ

Bunty

ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ  

Bunty

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਹਿੰਸਾ ਗ੍ਰਸਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਅਪੀਲ

Bunty