India

ਜਗਦੀਪ ਧਨਖੜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਹੋਣਗੇ !

(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਜਗਦੀਪ ਧਨਖੜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਹੋਣਗੇ। ਉਹਨਾਂ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਚੋਣ ਵਿਚ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ। ਚੋਣ ਵਿੱਚ ਕੁੱਲ 725 ਮੈਂਬਰਾਂ ਨੇ ਵੋਟ ਪਾਈ। ਇਨ੍ਹਾਂ ਵਿੱਚੋਂ ਧਨਖੜ ਨੂੰ 528 ਵੋਟਾਂ ਮਿਲੀਆਂ ਜਦਕਿ ਵਿਰੋਧੀ ਧਿਰ ਯੂਪੀਏ ਉਮੀਦਵਾਰ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ ਅਤੇ 15 ਵੋਟਾਂ ਰੱਦ ਹੋ ਗਈਆਂ।

ਜਗਦੀਪ ਧਨਖੜ 11 ਅਗਸਤ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਧਨਖੜ ਰਾਜਸਥਾਨ ਤੋਂ ਭੈਰੋਂ ਸਿੰਘ ਸ਼ੇਖਾਵਤ ਤੋਂ ਬਾਅਦ ਉਪ ਰਾਸ਼ਟਰਪਤੀ ਬਣਨ ਵਾਲੇ ਦੂਜੇ ਵਿਅਕਤੀ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਧਨਖੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਵਿਰੋਧੀ ਧਿਰ ਦੀ ਉਮੀਦਵਾਰ
ਮਾਰਗਰੇਟ ਅਲਵਾ ਨੇ ਵੀ ਧਨਖੜ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਨਾਲ ਹੀ ਟਵੀਟ ਕਰਕੇ ਕਈ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ, “ਬਦਕਿਸਮਤੀ ਨਾਲ, ਕੁਝ ਵਿਰੋਧੀ ਪਾਰਟੀਆਂ ਨੇ ਇੱਕਜੁੱਟ ਵਿਰੋਧੀ ਧਿਰ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਵਿੱਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਭਾਜਪਾ ਦਾ ਸਮਰਥਨ ਕਰਕੇ ਉਹਨਾਂ ਨੇ ਆਪਣੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਇਆ ਹੈ।”

ਚੋਣ ਰਿਟਰਨਿੰਗ ਅਫ਼ਸਰ ਉਤਪਲ ਸਿੰਘ ਨੇ ਦੱਸਿਆ ਕਿ ਕੁੱਲ 780 ਵੋਟਰਾਂ ਵਿੱਚੋਂ 725 (92.94%) ਨੇ ਆਪਣੀ ਵੋਟ ਪਾਈ। ਜਿੱਤਣ ਲਈ 356 ਵੋਟਾਂ ਦੀ ਲੋੜ ਸੀ। ਧਨਖੜ ਨੂੰ ਕੁੱਲ ਜਾਇਜ਼ ਵੋਟਾਂ ਦਾ 74.36% ਮਿਲਿਆ। 1997 ਤੋਂ ਬਾਅਦ ਹੋਈਆਂ ਪਿਛਲੀਆਂ 6 ਉਪ-ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਨੇ ਸਭ ਤੋਂ ਵੱਧ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਪਿਛਲੀਆਂ ਉਪ ਰਾਸ਼ਟਰਪਤੀ ਚੋਣਾਂ ਵਿੱਚ ਐਮ ਵੈਂਕਈਆ ਨਾਇਡੂ ਨੂੰ ਲਗਭਗ 68% ਵੋਟਾਂ ਮਿਲੀਆਂ ਸਨ। ਧਨਖੜ ਨੇ ਇਸ ਚੋਣ ਵਿੱਚ ਵੈਂਕਈਆ ਨਾਇਡੂ ਨੂੰ ਪਿੱਛੇ ਛੱਡ ਦਿੱਤਾ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ। ਵੋਟਿੰਗ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੀ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਜਲਦੀ ਹੀ ਨਤੀਜੇ ਆ ਜਾਣਗੇ।ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ‘ਚੋਂ ਸਨ, ਜਦਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲਚੇਅਰ ‘ਤੇ ਸੰਸਦ ਭਵਨ ਪਹੁੰਚੇ ਅਤੇ ਵੋਟ ਪਾਈ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਦੁਪਹਿਰ ਨੂੰ ਵੋਟ ਪਾਈ। ਕੋਵਿਡ-19 ਨਾਲ ਜੂਝ ਰਹੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਪੀਪੀਈ ਕਿੱਟ ਪਾ ਕੇ ਸੰਸਦ ਭਵਨ ਪਹੁੰਚੇ ਅਤੇ ਆਪਣੀ ਵੋਟ ਪਾਈ।

ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਤੇ ਮੁੱਖ ਵਿਰੋਧੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਵੀ ਆਪਣੇ ਵੋਟ ਦਾ ਇਸਤੇਮਾਲ ਕੀਤਾ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨਡੀਏ) ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਨੂੰ ਆਪਣਾ ਉਮੀਦਵਾਰ ਬਣਾਇਆ ਸੀ, ਜਦਕਿ ਮਾਰਗਰੇਟ ਅਲਵਾ (80) ਨੂੰ ਵਿਰੋਧੀ ਧਿਰ ਨੇ ਸਾਂਝਾ ਉਮੀਦਵਾਰ ਐਲਾਨਿਆ ਸੀ।

ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ 55 ਸੰਸਦ ਮੈਂਬਰਾਂ ਨੇ ਆਪਣੀ ਵੋਟ ਨਹੀਂ ਪਾਈ। ਮਮਤਾ ਨੇ ਆਪਣੇ 36 ਸੰਸਦ ਮੈਂਬਰਾਂ ਨੂੰ ਵੋਟਿੰਗ ਤੋਂ ਦੂਰ ਰਹਿਣ ਲਈ ਕਿਹਾ ਸੀ ਪਰ ਟੀਐਮਸੀ ਦੇ ਸੰਸਦ ਮੈਂਬਰ ਸ਼ਿਸ਼ਿਰ ਅਧਿਕਾਰੀ ਅਤੇ ਦਿਵਯੇਂਦੂ ਅਧਿਕਾਰੀ ਨੇ ਚੋਣ ਵਿੱਚ ਮਮਤਾ ਦੇ ਫੈਸਲੇ ਦੇ ਖਿਲਾਫ ਵੋਟ ਦਿੱਤੀ। ਅੰਕੜਿਆਂ ਮੁਤਾਬਕ ਐਨਡੀਏ ਉਮੀਦਵਾਰ ਧਨਖੜ ਦੀ ਜਿੱਤ ਲਈ ਭਾਜਪਾ ਦੀਆਂ ਵੋਟਾਂ ਕਾਫੀ ਸਨ। ਭਾਜਪਾ ਦੇ ਦੋਵੇਂ ਸਦਨਾਂ ਵਿੱਚ 394 ਸੰਸਦ ਮੈਂਬਰ ਹਨ ਜੋ ਬਹੁਮਤ ਦੇ 356 ਦੇ ਅੰਕੜੇ ਤੋਂ ਵੱਧ ਹਨ। ਸਪਾ ਅਤੇ ਸ਼ਿਵ ਸੈਨਾ ਨੇ 2 ਜਦੋਂਕਿ ਬਸਪਾ ਦੇ ਇਕ ਸੰਸਦ ਮੈਂਬਰ ਨੇ ਵੋਟ ਨਹੀਂ ਪਾਈ। ਇਹੀ ਨਹੀਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਅਤੇ ਸੰਜੇ ਧੋਤਰੇ ਨੇ ਵੀ ਵੋਟ ਨਹੀਂ ਪਾਈ।

ਐਨਡੀਏ ਦੀ ਗੱਲ ਕਰੀਏ ਤਾਂ 441 ਸੰਸਦ ਮੈਂਬਰ ਹਨ, 5 ਨਾਮਜ਼ਦ ਸੰਸਦ ਮੈਂਬਰਾਂ ਨੂੰ ਵੀ ਸਮਰਥਨ ਮਿਲਿਆ ਹੈ। ਇਸ ਤਰ੍ਹਾਂ ਧਨਖੜ ਦੇ ਹੱਕ ਵਿੱਚ ਪਹਿਲਾਂ ਹੀ 446 ਵੋਟਾਂ ਪਈਆਂ ਸਨ। ਐੱਨਡੀਏ ਦੇ ਸੰਸਦ ਮੈਂਬਰਾਂ ਤੋਂ ਇਲਾਵਾ ਧਨਖੜ ਨੂੰ ਬੀਜੇਡੀ, ਵਾਈਐੱਸਆਰਸੀ, ਬਸਪਾ, ਟੀਡੀਪੀ, ਅਕਾਲੀ ਦਲ ਅਤੇ ਸ਼ਿੰਦੇ ਧੜੇ ਦਾ ਵੀ ਸਮਰਥਨ ਮਿਲਿਆ ਹੈ, ਉਨ੍ਹਾਂ ਕੋਲ 81 ਸੰਸਦ ਮੈਂਬਰ ਹਨ।

ਯੂਪੀਏ ਉਮੀਦਵਾਰ ਮਾਰਗਰੇਟ ਅਲਵਾ ਨੂੰ ਕਾਂਗਰਸ, ਡੀਐਮਕੇ, ਆਰਜੇਡੀ, ਐਨਸੀਪੀ ਅਤੇ ਸਮਾਜਵਾਦੀ ਪਾਰਟੀ ਦੀਆਂ ਵੋਟਾਂ ਮਿਲੀਆਂ। ਇਨ੍ਹਾਂ ਪਾਰਟੀਆਂ ਦੀਆਂ ਵੋਟਾਂ ਦੀ ਗਿਣਤੀ 139 ਸੀ। ਉਨ੍ਹਾਂ ਤੋਂ ਇਲਾਵਾ ਝਾਰਖੰਡ ਮੁਕਤੀ ਮੋਰਚਾ, ਟੀਆਰਐਸ ਅਤੇ ਆਮ ਆਦਮੀ ਪਾਰਟੀ ਨੇ ਵੀ ਅਲਵਾ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਸੀ। ਤਿੰਨਾਂ ਦੇ 29 ਸੰਸਦ ਮੈਂਬਰ ਹਨ। ਸ਼ਿਵ ਸੈਨਾ ਦੇ ਊਧਵ ਧੜੇ ਦੇ ਨੌਂ ਸਾਂਸਦ ਅਲਵਾ ਦੇ ਨਾਲ ਸਨ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin