ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਿਤ ਹੋ ਗਈ ਹੈ। ਕੁਝ ਸਮਾਂ ਪਹਿਲਾਂ ਵੀ ਉਹ ਕੋਰੋਨਾ ਨਾਲ ਸੰਕਰਮਿਤ ਹੋਈ ਸੀ।
ਇਸ ਦੇ ਨਾਲ ਹੀ ਅੱਜ ਸਵੇਰੇ ਉਨ੍ਹਾਂ ਨੇ ਇੱਕ ਟਵੀਟ ਕਰਕੇ ਆਪਣੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ “ਅੱਜ ਮੈਂ (ਦੁਬਾਰਾ) ਕੋਰੋਨਾ ਪਾਜ਼ੇਟਿਵ ਹਾਂ। ਮੈਂ ਘਰ ਵਿੱਚ ਆਈਸੋਲੇਟ ਹਾਂ ਅਤੇ ਸਾਰੇ ਨਿਯਮਾਂ ਦੀ ਪਾਲਣਾ ਕਰ ਰਹੀ ਹਾਂ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਜੂਨ ਨੂੰ ਪ੍ਰਿਅੰਕਾ ਗਾਂਧੀ ਕੋਰੋਨਾ ਨਾਲ ਸੰਕਰਮਿਤ ਹੋਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਸੀ।