Punjab

ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਵੱਲੋਂ ਤਿਰੰਗਾ ਲਹਿਰਾ ਕੀਤੀ ਆਜ਼ਾਦੀ ਦੇ 75ਵੇਂ ਮਹਾਉਤਸਵ ਦੀ ਸ਼ੁਰੂਆਤ

ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਵੱਲੋਂ ਆਜ਼ਾਦੀ ਦੇ 75ਵੇਂ ਮਹਾਉਤਸਵ ਦੇ ਸਨਮੁੱਖ ਹਰ ਘਰ ਤਿਰੰਗਾ ਮੁਹਿੰਮ ਅਧੀਨ ਸੈਕਟਰ 38 ਚੰਡੀਗੜ੍ਹ ਦੇ ਦਫਤਰ ਵਿਖੇ ਤਿਰੰਗਾ ਲਹਿਰਾ ਕੇ ਇਸ ਵਿਸ਼ੇਸ਼ ਮਹਾਉਤਸਵ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਡਾਇਰੈਕਟਰ ਸ਼੍ਰੀ. ਕਰਨੇਸ਼ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਆਜ਼ਾਦੀ ਦੇ 75ਵੇਂ ਮਹਾਉਤਸਵ ਅਤੇ ਸੁਤੰਤਰਤਾ ਦਿਵਸ ਨੂੰ ਖੁਸ਼ੀ ਅਤੇ ਚਾਵਾਂ ਨਾਲ ਮਨਾਉਂਦੇ ਹੋਏ ਅੱਜ ਹਰ ਘਰ ਤਿਰੰਗਾ ਮੁਹਿੰਮ ਅਧੀਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਤਿਰੰਗਾ ਲਹਿਰਾ ਕੇ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਦੇਸ਼ ਦੇ ਅਨੇਕਾਂ ਸੂਰਵੀਰਾਂ ਵੱਲੋਂ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਮਾਣ ਮਹਿਸੂਸ ਕਰਨਾ ਹੈ।
ਉਨ੍ਹਾ ਕਿਹਾ ਕਿ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਵੱਲੋਂ ਦੇਸ਼ ਪ੍ਰਤੀ ਆਪਣੀ ਪ੍ਰੇਮ-ਭਾਵਨਾ ਅਤੇ ਜੁੰਮੇਵਾਰੀ ਦਰਸਾਉਣਾ ਹੈ ਅਤੇ ਉਹਨਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਅਧੀਨ ਆਪਣੇ ਆਪਣੇ ਘਰਾਂ ਤੇ ਤਿਰੰਗਾ ਲਹਿਰਾ ਕੇ ਦੇਸ਼ ਪ੍ਰਤੀ ਆਪਣੇ ਪਿਆਰ ਨੂੰ ਦਰਸਾਉਣ।

Related posts

ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ !

admin

ਖਾਲਸਾ ਕਾਲਜ ਦੀ ਬੇਸਬਾਲ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ

admin

ਡੀਓਏ, ਸੀਐਨਆਈ, ਆਪਣੇ ਸਥਾਪਨਾ ਦਿਵਸ ‘ਤੇ ਬਾਈਕ ਰੈਲੀ ਤੇ ਧੰਨਵਾਦ ਪ੍ਰਾਰਥਨਾ ਸਭਾ ਆਯੋਜਤ ਕਰੇਗੀ !

admin