India

ਸੁਪਰੀਮ ਕੋਰਟ ਦਾ ਹੁਕਮ, ਤਿਹਾੜ ‘ਚ ਬੰਦ ਕਥਿਤ ਠੱਗ ਚੰਦਰਸ਼ੇਖਰ ਤੇ ਉਸ ਦੀ ਪਤਨੀ ਨੂੰ ਭੇਜਿਆ ਜਾਵੇ ਹੋਰ ਜੇਲ੍ਹ

ਨਵੀਂ ਦਿੱਲੀ – ਤਿਹਾੜ ਜੇਲ੍ਹ ‘ਚ ਬੰਦ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਤੇ ਉਸ ਦੀ ਪਤਨੀ ਵੱਲੋਂ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਨਵਾਂ ਹੁਕਮ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਅੱਜ ਹੁਕਮ ਦਿੱਤਾ ਹੈ ਕਿ ਸੁਕੇਸ਼ ਚੰਦਰਸ਼ੇਖਰ ਤੇ ਉਨ੍ਹਾਂ ਦੀ ਪਤਨੀ ਨੂੰ ਤਿਹਾੜ ਜੇਲ੍ਹ ਤੋਂ ਸ਼ਹਿਰ ਦੀ ਮੰਡੋਲੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਸੁਕੇਸ਼ ਚੰਦਰਸ਼ੇਖਰ ਤੇ ਉਸ ਦੀ ਪਤਨੀ ਦੀ ਜਾਨ ਨੂੰ ਖ਼ਤਰਾ ਸੀ। ਚੰਦਰਸ਼ੇਖਰ ਕਥਿਤ ਤੌਰ ‘ਤੇ ਮਨੀ ਲਾਂਡਰਿੰਗ ਤੇ ਕਈ ਲੋਕਾਂ ਨੂੰ ਧੋਖਾ ਦੇਣ ਦੇ ਦੋਸ਼ ਵਿਚ ਤਿਹਾੜ ਜੇਲ੍ਹ ਵਿਚ ਬੰਦ ਹੈ।
ਦੱਸ ਦੇਈਏ ਕਿ ਤਿਹਾੜ ‘ਚ ਬੰਦ ਚੰਦਰਸ਼ੇਖਰ ਤੇ ਉਨ੍ਹਾਂ ਦੀ ਪਤਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਉਸ ਨੇ ਪਟੀਸ਼ਨ ਵਿੱਚ ਦਿੱਲੀ ਤੋਂ ਬਾਹਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਿਸ ‘ਤੇ ਜਸਟਿਸ ਐਸਆਰ ਭੱਟ ਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਹ ਹੁਕਮ ਸੁਣਾਇਆ। ਬੈਂਚ ਨੇ ਕਿਹਾ, “ਰਿਕਾਰਡ ‘ਤੇ ਉਪਲਬਧ ਸਮੱਗਰੀ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ 17 ਜੂਨ ਦੇ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਅਦਾਲਤ ਦਾ ਵਿਚਾਰ ਹੈ ਕਿ 23 ਜੂਨ ਨੂੰ ਜਵਾਬਦੇਹ ਦੁਆਰਾ ਦਿੱਤੇ ਗਏ ਬਿਆਨ ਅਨੁਸਾਰ ਪਟੀਸ਼ਨਕਰਤਾਵਾਂ ਨੂੰ ਮੰਡੋਲੀ ਜੇਲ੍ਹ ਵਿਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਰ ਨੂੰ ਇਕ ਹਫ਼ਤੇ ਦੇ ਅੰਦਰ ਮੰਡੋਲੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਬੈਂਚ ਨੇ ਕਿਹਾ, ”ਇਹ ਹੁਕਮ ਚੰਦਰਸ਼ੇਖਰ ਤੇ ਉਨ੍ਹਾਂ ਦੀ ਪਤਨੀ ਦੋਵਾਂ ਲਈ ਹੈ। ਦੱਸ ਦੇਈਏ ਕਿ ਸੁਕੇਸ਼ ਚੰਦਰਸ਼ੇਖਰ ‘ਤੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਿਵੇਂਦਰ ਸਿੰਘ ਦੀ ਪਤਨੀ ਨਾਲ 200 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ ਤੇ ਉਹ ਇਸੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਹੈ। ਇਸ ਤੋਂ ਇਲਾਵਾ ਸੁਕੇਸ਼ ‘ਤੇ ਹੋਰ ਵੀ ਕਈ ਧੋਖਾਧੜੀ ਦੇ ਦੋਸ਼ ਹਨ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin