Punjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡਾਂ ਲਈ ਚੁਣੇ ਪੰਜਾਬ ਦੇ 2 ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡਾਂ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2022 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ 2 ਅਧਿਆਪਕਾਂ ਦੀ ਚੋਣ ਹੋਈ ਹੈ। ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਜ਼ਿਲ੍ਹਾ ਮਾਨਸਾ ਦੇ ਪ੍ਰਿੰਸੀਪਲ ਅਰੁਣ ਕੁਮਾਰ ਗਰਗ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਜ਼ਿਲ੍ਹਾ ਬਰਨਾਲਾ ਦੇ ਹੈਡ ਟੀਚਰ ਹਰਪ੍ਰੀਤ ਸਿੰਘ ਦਾ ਨਾਮ ਸ਼ਾਮਲ ਹੈ।

Related posts

14 ਅੱਤਵਾਦੀ ਹਮਲਿਆਂ ਦਾ ਦੋਸ਼ੀ, 5 ਲੱਖ ਰੁਪਏ ਦਾ ਇਨਾਮ: ਗੈਂਗਸਟਰ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ

admin

ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ: ਭਰਾਜ 

admin

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਘੁੰਮਣ ਨੂੰ ਉਮੀਦਵਾਰ ਐਲਾਨਿਆ !

admin