Punjab

ਬਹਿਬਲ ਕਲਾਂ ਬੇਅਦਬੀ ਤੇ ਗੋਲ਼ੀਕਾਂਡ ਮਾਮਲਾ : ਹੁਣ 16 ਸਤੰਬਰ ਨੂੰ ਜੱਥੇਬੰਦੀਆਂ ਤਿਆਰ ਕਰਨਗੀਆਂ ਅਗਲੇ ਸੰਘਰਸ਼ ਦੀ ਰੂਪ ਰੇਖਾ

ਫਰੀਦਕੋਟ – ਬਹਿਬਲ ਕਲਾਂ ਵਿਖੇ ਕੀਤੇ ਗਏ ਸਿੱਖ ਜੱਥੇਬੰਦੀਆਂ ਦੇ ਇਕੱਠ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿੱਚ ਦੋਸ਼ੀਆਂ ਅਤੇ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣ ਤਕ ਬਹਿਬਲ ਮੋਰਚਾ ਜਾਰੀ ਰਹੇਗਾ ਹੁਣ 16 ਸਤੰਬਰ 2022 ਦਿਨ ਸ਼ੁੱਕਰਵਾਰ ਨੂੰ ਇਸੇ ਸਥਾਨ ’ਤੇ ਫਿਰ ਸਹਿਜ ਪਾਠ ਦੇ ਭੋਗ ਉਪਰੰਤ ਵੱਖ-ਵੱਖ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਮੂਲੀਅਤ ਕਰਨਗੇ ਅਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਮੌਕੇ ਗੋਲੀ ਕਾਂਡ ’ਚ ਸ਼ਹੀਦ ਹੋਏ ਕਿ੍ਰਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ,ਸ਼ਹੀਦ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ,ਐਡਵੋਕੇਟ ਹਰਪਾਲ ਸਿੰਘ ਖਾਰਾ, ਬਾਬਾ ਰਾਜਾ ਰਾਜ ਸਿੰਘ, ਅੰਮ੍ਰਿਤਪਾਲ ਸਿੰਘ ‘ਵਾਰਿਸ ਪੰਜਾਬ ਦੇ’, ਬਾਬਾ ਬਖਸ਼ੀਸ਼ ਸਿੰਘ, ਬਲਦੇਵ ਸਿੰਘ ਸਿਰਸਾ, ਹਰਦੀਪ ਸਿੰਘ ਮਹਿਰਾਜ, ਹਰਜਿੰਦਰ ਸਿੰਘ ਹਰੀਨੌ,ਰਣਜੀਤ ਸਿੰਘ ਟੌਨੀ,ਅਮਨਦੀਪ ਸਿੰਘ ਖ਼ਾਲਸਾ ਸਮੇਤ ਹੋਰ ਬੁਲਾਰਿਆਂ ਨੇ ਦਾਅਵਾ ਕੀਤਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੇ ਨਾਲ ਨਾਲ ਬਹਿਬਲ ਮੋਰਚਾ ਇਹ ਵੀ ਯਕੀਨੀ ਬਣਾਉਣ ਦਾ ਇਤਿਹਾਸ ਸਿਰਜੇਗਾ ਕਿ ਭਵਿੱਖ ਵਿੱਚ ਕਦੇ ਵੀ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੀ ਘਟਨਾ ਨਾ ਵਾਪਰੇ। ਉਹਨਾਂ 9 ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮਿਲੇ ਸਮਰਥਨ ਬਦਲੇ ਉਕਤ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਵੀ ਕੀਤਾ।

Related posts

ਰਾਜਾ ਵੜਿੰਗ ਵੱਲੋਂ ਭਗਵੰਤ ਮਾਨ ‘ਤੇ ਸਿਆਸੀ ਹਮਲਾ, ਕਿਹਾ- ਜਦੋਂ ਲੋਕਾਂ ਨੇ ਬਜਟ ਬਣਾਉਣਾ ਹੈ, ਤਾਂ ਸਰਕਾਰ ਕਿਸ ਲਈ

Bunty

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ – ਗੁਰਮੀਤ ਸਿੰਘ ਖੁੱਡੀਆਂ

Bunty

‘ਤਣਾਅ ਨੂੰ ਕਾਬੂ ਕਰਨਾ: ਬਰਨਆਉਟ ਤੋਂ ਸੰਤੁਲਨ ਤੱਕ’ ਵਿਸ਼ੇ ’ਤੇ ਪ੍ਰੋਗਰਾਮ ਸੰਪੰਨ !

admin