Punjab

ਪ੍ਰਕਾਸ਼ ਸਿੰਘ ਬਾਦਲ ਬਿਮਾਰ, PGI ਚੰਡੀਗੜ੍ਹ ‘ਚ ਕਰਵਾਇਆ ਦਾਖ਼ਲ, 5 ਵਾਰ ਰਹਿ ਚੁੱਕੇ ਨੇ ਮੁੱਖ ਮੰਤਰੀ

ਚੰਡੀਗੜ੍ਹ – ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਤੇ ਦੇਸ਼ ਦੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਐਤਵਾਰ ਨੂੰ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪੀਜੀਆਈ ਦੇ ਐਡਵਾਂਸਡ ਕਾਰਡਿਅਕ ਸੈਂਟਰ ‘ਚ ਦਾਖ਼ਲ ਕਰਵਾਇਆ ਗਿਆ ਹੈ। ਬਾਦਲ ਨੂੰ ਸਾਹ ਲੈਣ ਵਿੱਚ ਤਲਕੀਫ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੈ। ਕਾਰਡੀਓਲਾਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜੁਲਾਈ ‘ਚ ਵੀ ਬਾਦਲ ਨੂੰ ਪੀਜੀਆਈ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਵੀ ਉਨ੍ਹਾਂ ਛਾਤੀ ਵਿਚ ਦਰਦ ਦੀ ਸ਼ਿਕਾਇਤ ਸੀ। ਬਾਦਲ 94 ਸਾਲਾਂ ਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਲੰਬੀ ਦੇ ਸਰਪੰਚ ਵਜੋਂ ਕੀਤੀ ਸੀ। ਉਹ 11 ਵਾਰ ਵਿਧਾਇਕ ਰਹਿ ਚੁੱਕੇ ਹਨ, ਇਸ ਤੋਂ ਇਲਾਵਾ ਉਹ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਬਾਦਲ ਕੇਂਦਰੀ ਮੰਤਰੀ ਵੀ ਰਹੇ ਹਨ। ਹਾਲਾਂਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹਨੇਰੀ ‘ਚ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰ ਗਏ ਸਨ।
ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ 1957 ‘ਚ ਵਿਧਾਇਕ ਬਣੇ ਅਤੇ ਫਿਰ 1970 ‘ਚ ਪਹਿਲੀ ਵਾਰ ਮੁੱਖ ਮੰਤਰੀ ਬਣੇ। ਜਦੋਂ ਮੋਰਾਰਜੀ ਦੇਸਾਈ ਪ੍ਰਧਾਨ ਮੰਤਰੀ ਸਨ, ਉਦੋਂ ਉਹ ਕੇਂਦਰੀ ਮੰਤਰੀ ਬਣੇ। ਉਨ੍ਹਾਂ ਨੂੰ ਖੇਤੀਬਾੜੀ ਤੇ ਸਿੰਚਾਈ ਮੰਤਰਾਲਾ ਦਿੱਤਾ ਗਿਆ। ਐਮਰਜੈਂਸੀ ਦੌਰਾਨ ਉਹ ਜੇਲ੍ਹ ਵੀ ਗਏ। ਉਹ ਪੰਥ ਰਤਨ ਪੁਰਸਕਾਰ ਨਾਲ ਸਨਮਾਨਿਤ ਹਨ।

Related posts

ਬਹੁਮਤ ਸਾਬਤ ਨਹੀਂ ਕਰ ਸਕੇ ਸੰਜੀਵ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਬਣੇ ਕਾਰਜਕਾਰੀ ਮੇਅਰ

Bunty

ਅਜੋਕੇ ਸਮੇਂ ’ਚ ਗੈਰ ਸਿਹਤਮੰਦ ਜੀਵਨ ਸ਼ੈਲੀ ਕਾਰਣ ਲੋਕ ਛੋਟੀ ਉਮਰੇ ਰੋਗੀ ਹੋ ਜਾਦੈ: ਪ੍ਰਿੰ: ਡਾ. ਅਮਨਪ੍ਰੀਤ ਕੌਰ

admin

ਪੰਜਾਬ ਸਰਕਾਰ ਬਠਿੰਡਾ ਵਿੱਚ ਅਰਬਨ ਅਸਟੇਟਸ ਵਿਕਸਤ ਕਰਨ ਬਾਰੇ ਕਰ ਰਹੀ ਹੈ ਵਿਚਾਰ: ਅਮਨ ਅਰੋੜਾ

Bunty