Punjab

ਪੰਜਾਬ ਸਰਕਾਰ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਵਿਰੋਧੀ ਲੀਡਰਾਂ ਵੱਲੋਂ ਦਿੱਤੇ ਗਏ ਬੇਬੁਨਿਆਦ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ ਰੋਟੀਆਂ ਸੇਕਣ ਵਾਲੇ ਲੋਕ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਤੇ ਆਸ਼ਰਿਤ ਬੱਚੇ ਸ਼ਾਮਲ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਜੁਲਾਈ 2022 ਮਹੀਨੇ ਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਲਾਭਪਾਤਰੀਆਂ ਨੂੰ ਸਮੇੰ ਸਿਰ ਪੈਨਸ਼ਨ ਦੇਣ ਲਈ ਮਹੀਨਾ ਅਗਸਤ 2022 ਦੇ ਪੈਨਸ਼ਨ ਦੇ ਬਿੱਲ ਆਨਲਾਈਨ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੁੱਖਿਆਂ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਬੇਬੁਨਿਆਦ ਬਿਆਨ ਦੇਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋੰ ਉਹ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin