Punjab

ਸੂਬਾ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ – ਡਾ.ਬਲਜੀਤ ਕੌਰ

ਚੰਡੀਗੜ੍ਹ, – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਦੀਆਂ 193 ਇਮਾਰਤਾਂ ਤੋਂ ਇਲਾਵਾ ਚੰਡੀਗੜ੍ਹ ਸ਼ਹਿਰ ਵਿਚ ਪੰਜਾਬ ਸਰਕਾਰ ਦੀਆਂ 9 ਬਿਲਡਿੰਗਾਂ ਵਿੱਚ ਦਿਵਿਆਂਗਾਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਨਾਲ ਦਿਵਿਆਂਗ ਬਿਨਾਂ ਕਿਸੇ ਪਰੇਸ਼ਾਨੀ ਤੋਂ ਸਰਕਾਰੀ ਇਮਾਰਤਾ ਵਿੱਚ ਆਪਣਾ ਕੰਮ ਕਰਵਾ ਸਕਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਕਾਰਜ਼ ‘ਤੇ 50 ਕਰੋੜ ਰੁਪਏ ਖਰਚੇ ਜਾਣਗੇ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਬਿਲਡਿੰਗਾ ਨੂੰ ਦਿਵਿਆਂਗਾਂ ਦੀ ਸੁਖਾਲੀ ਪਹੁੰਚ ਦੇ ਅਨੁਕੂਲ ਬਣਾਉਣ ਲਈ ਲਿਫਟ, ਰੈਂਪ, ਪਖਾਨੇ, ਰੇਲਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਇਮਾਰਤਾਂ ਵਿੱਚ ਪੌੜੀਆਂ ਅਤੇ ਰੈਂਪ, ਕੌਰੀਡੋਰ, ਐਂਟਰੀ ਗੇਟ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਪਖਾਨੇ ਆਦਿ ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਸਹੂਲਤਾਂ ਦਿਵਿਆਂਗਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ।

Related posts

ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ- ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ‘ਚ ਨਜ਼ਰ ਆਵੇਗਾ ਵੱਡਾ ਬਦਲਾਅ

Bunty

ਵੱਡੇ ਕਾਂਗਰਸੀ ਨੇਤਾ ਡਾ.ਅਸ਼ਵਨੀ ਕੁਮਾਰ ਵਲੋਂ ਕਾਂਗਰਸ ਨੂੰ ਅਲਵਿਦਾ

admin

ਸੁਨੀਲ ਜਾਖੜ ਦਾ ਝੂਠ ਆਇਆ ਸਾਹਮਣੇ, ਜਾਖੜ ਪੰਜਾਬ ਦੇ ਲੋਕਾਂ ਤੋਂ ਮੰਗਣ ਮਾਫੀ*

Bunty