Punjab

ਆਪ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਭਾਜਪਾ ’ਤੇ ਲਾਏ ਦੋਸ਼ਾਂ ਦੀ ਸੀ ਬੀ ਆਈ ਅਤੇ ਈ ਡੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜਮੰਗ ਕੀਤੀ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ਵੱਲੋਂ ਭਾਜਪਾ ’ਤੇ ਇਸਦੇ 10 ਵਿਧਾਇਕਾਂ ਨੂੰ 25, 25 ਕਰੋੜ ਰੁਪਏ ਦੀ ਪੇਸ਼ਕਸ਼ ਕਰ ਕੇ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੀ ਬੀ ਆਈ ਅਤੇ ਈ ਡੀ ਜਾਂਚ ਹੋਣੀ ਚਾਹੀਦੀ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਜਿਹਾ ਬਹੁਤ ਲਾਜ਼ਮੀ ਹੈ ਕਿਉਂਕਿ ਆਪ ਸਰਕਾਰ ਨੇ ਨਾ ਤਾਂ ਇਸ ਕੇਸ ਸਬੰਧੀ ਦਰਜ ਹੋਈ ਐਫ ਆਈ ਆਰ ਹੀ 24 ਘੰਟੇ ਲੰਘਣ ਮਗਰੋਂ ਜਨਤਕ ਕੀਤੀ ਹੈ ਤੇ ਨਾ ਹੀ ਭਾਜਪਾ ਦੇ ਕਿਸੇ ਆਗੂ ਜਾਂ ਕਿਸੇ ਵਿਚੋਲੇ ਖਿਲਾਫ ਕੋਈ ਕਾਰਵਾਈ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਕਦੇ ਵੀ ਇਸ ਪੱਧਰ ’ਤੇ ਰਿਸ਼ਵਤਖੋਰੀ ਦੇ ਦੋਸ਼ ਨਹੀਂ ਲੱਗੇ ਅਤੇ ਮਾਮਲੇ ਵਿਚ ਪੰਜਾਬ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ, ਇਸ ਲਈ ਇਹ ਕੇਸ ਕੇਂਦਰੀ ਏਜੰਸੀਆਂ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਮਾਮਲੇ ’ਤੇ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ।

Related posts

ਨਵਜੋਤ ਸਿੰਘ ਸਿੱਧੂ ਨੂੰ ਫਿਰ ਮਿਲੀ ਹਰੀਸ਼ ਰਾਵਤ ਦੀ ਹਮਾਇਤ

Bunty

ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ

admin

ਹੁਣ ਏਕੜ ਜ਼ਮੀਨ ਬਦਲੇ 210 ਵਰਗ ਗਜ਼ ਦਾ ਕਮਰਸ਼ੀਅਲ ਪਲਾਟ ਦਿੱਤਾ ਜਾਵੇਗਾ !

admin