Punjab

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪਿ੍ੰਟ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।

Related posts

ਕੈਪਟਨ ਦੀ ਅਗਲੀ ਪਾਰੀ: ਕੇਂਦਰੀ ਖੇਤੀਬਾੜੀ ਮੰਤਰੀ ਬਣਨਗੇ ਜਾਂ ਪੰਜਾਬ ਭਾਜਪਾ ਦੀ ਵਾਗਡੋਰ ਸੰਭਾਲਣਗੇ?

admin

ਮਨੀਸ਼ ਤਿਵਾੜੀ ਦਾ ਰਾਵਤ ਤੇ ਸਿੱਧੂ ‘ਤੇ ਨਿਸ਼ਾਨਾ, 40 ਸਾਲਾਂ ‘ਚ ਅਜਿਹੀ ਅਰਾਜਕਤਾ ਨਹੀਂ ਦੇਖੀ

Bunty

ਪੰਜਾਬ ਦੇ ਲੋਕ ਬਦਲਾਅ ਚਾਹੁੰਦੇ : ਹਰਪਾਲ ਚੀਮਾ

Bunty