Punjab

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਤਰਾਜ਼ਯੋਗ ਵੀਡੀਓਜ਼ ਨੂੰ ਲੈ ਕੇ ਰੋਹ ਭੜਕਿਆ

ਮੋਹਾਲੀ,  ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਵਾਇਰਲ ਕੀਤੇ ਜਾਣ ਤੋਂ ਬਾਅਦ ਵੱਡੀ ਪੱਧਰ ’ਤੇ ਰੋਹ ਭੜਕ ਗਿਆ। ਸਥਿਤੀ ਉਸ ਵੇਲੇ ਕੰਟਰੋਲ ਤੋਂ ਬਾਹਰ ਹੋ ਗਈ ਜਦੋਂ ਹੋਸਟਲ ਵਿੱਚ ਰਹਿਣ ਵਾਲੀ ਇਕ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਯੂਨੀਵਰਸਿਟੀ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਕਿਸੇ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਪਰ ਕੁਝ ਕੁੜੀਆਂ ਬੇਹੋਸ਼ ਜ਼ਰੂਰ ਹੋ ਗਈਆਂ ਸਨ। ਉੱਧਰ, ਪੁਲਿਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੁਲਜ਼ਮ ਕੋਲੋਂ ਕੋਈ ਇਤਰਾਜ਼ਯੋਗ ਵੀਡੀਓ ਨਹੀਂ ਮਿਲੀ ਹੈ ਬਲਕਿ ਉਸ ਨੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਆਪਣੇ ਇਕ ਦੋਸਤ ਨਾਲ ਆਪਣੀ ਹੀ ਵੀਡੀਓ ਸਾਂਝੀ ਕੀਤੀ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸ ਵਿਅਕਤੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ 2 ਦਿਨ ਲਈ ਕੈਂਪਸ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਪੁਲਿਸ ਨੇ ਹਿਮਾਚਲ ਦੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਹੋਸਟਲ ਦੇ ਬਾਥਰੂਮ ਵਿੱਚ ਕੁੜੀਆਂ ਦੀ ਭੇਤਭਰੇ ਢੰਗ ਨਾਲ ਕੁਝ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਆਨਲਾਈਨ ਵਾਇਰਲ ਹੋਣ ਦਾ ਪਤਾ ਲੱਗਣ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਹ ਰੋਹ ਭੜਕਿਆ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related posts

ਲੱਖਾ ਸਿਧਾਣਾ ਸਮੇਤ ਨੌਜਵਾਨਾਂ ਤੇ ਕੀਤੇ ਝੂਠੇ ਪਰਚਿਆਂ ਵਿਰੁੱਧ ਕੀਤੀ ਵਿਸ਼ਾਲ ਰੋਸ ਰੈਲੀ ਪੰਜਾਬ ਸਰਕਾਰ ਚਲਦੀ ਹੈ ਦਿੱਲੀ ਤੋਂ : ਲੱਖਾ ਸਿਧਾਣਾ

Bunty

ਦੇਸ਼  ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ – ਭਗਵੰਤ ਮਾਨ 

Bunty

ਐਨਡੀਏ ਬਿਨਾਂ ਨਹੀਂ ਬਣੇਗੀ ਪੰਜਾਬ ‘ਚ ਸਰਕਾਰ – ਢੀਂਡਸਾ

admin