India

PFI ‘ਤੇ ਹੋਈ ਕਾਰਵਾਈ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਬੈਠਕ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਭਰ ‘ਚ ਅੱਤਵਾਦੀ ਫੰਡਿੰਗ ਮਾਮਲੇ ‘ਚ PFI ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਐਨਐਸਏ, ਗ੍ਰਹਿ ਸਕੱਤਰ, ਐਨਆਈਏ ਦੇ ਡੀਜੀ ਸਮੇਤ ਅਧਿਕਾਰੀਆਂ ਨੇ ਹਿੱਸਾ ਲਿਆ। ਦੱਸ ਦਈਏ ਕਿ ਟੈਰਰ ਫੰਡਿੰਗ ਮਾਮਲੇ ‘ਚ NIA, ED ਅਤੇ ਸੂਬਾ ਪੁਲਿਸ ਦੀ ਸਾਂਝੀ ਟੀਮ ਨੇ 10 ਤੋਂ ਜ਼ਿਆਦਾ ਸੂਬਿਆਂ ‘ਚ PFI ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ‘ਚ ਹੁਣ ਤੱਕ PFI ਦੇ 100 ਤੋਂ ਵੱਧ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪੀਐਫਆਈ ਦੇ ਕਈ ਪ੍ਰਮੁੱਖ ਆਗੂ ਸ਼ਾਮਲ ਹਨ। ਇਹ ਤਲਾਸ਼ੀ ਉਨ੍ਹਾਂ ਵਿਅਕਤੀਆਂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਕੀਤੀ ਜਾਂਦੀ ਹੈ ਜੋ ਅੱਤਵਾਦ ਨੂੰ ਫੰਡ ਦੇਣ, ਸਿਖਲਾਈ ਕੈਂਪ ਆਯੋਜਿਤ ਕਰਨ ਅਤੇ ਪਾਬੰਦੀਸ਼ੁਦਾ ਸੰਗਠਨਾਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਕੱਟੜਪੰਥੀ ਬਣਾਉਣ ਵਿੱਚ ਸ਼ਾਮਲ ਹਨ।
“ਦੇਸ਼ ਭਰ ਦੇ 10 ਸੂਬਿਆਂ ਵਿੱਚ ਇਕ ਵੱਡੀ ਕਾਰਵਾਈ ਵਿੱਚ, ਐਨਆਈਏ, ਈਡੀ ਅਤੇ ਰਾਜ ਪੁਲਿਸ ਨੇ ਪੀਐਫਆਈ ਦੇ 100 ਤੋਂ ਵੱਧ ਕੇਡਰਾਂ ਨੂੰ ਗ੍ਰਿਫਤਾਰ ਕੀਤਾ ਹੈ।” ਜਾਣਕਾਰੀ ਮੁਤਾਬਕ PFI ਦੇ ਦਿੱਲੀ ਮੁਖੀ ਪਰਵੇਜ਼ ਅਹਿਮਦ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਤੇਲੰਗਾਨਾ, ਕੇਰਲ, ਆਂਧਰਾ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਦਿੱਲੀ, ਰਾਜਸਥਾਨ, ਬਿਹਾਰ ਅਤੇ ਹੋਰ ਕਈ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਗਈ ਹੈ।

Related posts

ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਕਮੇਟੀ ਦਾ ਗਠਨ

Bunty

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦੀ ਗੋਲ਼ੀ ਮਾਰ ਕੇ ਹੱਤਿਆ, ਸ਼ੇਰਬੌਰਨ ਮੈਟਰੋ ਸਟੇਸ਼ਨ ਦੇ ਬਾਹਰ ਹੋਈ ਵਾਰਦਾਤ

Bunty

19 ਨਕਸਲੀ ਗਿ੍ਰਫ਼ਤਾਰ, 6 ਇਨਾਮੀ ਨਕਸਲੀਆਂ ਨੇ ਕੀਤਾ ਸਰੰਡਰ

Bunty