Punjab

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼

ਬਠਿੰਡਾ – ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸ਼ਨਿਚਰਵਾਰ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਬਿਸ਼ਨੋਈ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਗੈਂਗਸਟਰ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਜਲੰਧਰ ਪੁਲਿਸ ਵੀ ਅਦਾਲਤ ਦੇ ਬਾਹਰ ਪਹੁੰਚੀ ਸੀ ਪਰ ਜਲੰਧਰ ਪੁਲਿਸ ਨੂੰ ਉਕਤ ਗੈਂਗਸਟਰ ਦਾ ਰਿਮਾਂਡ ਨਹੀਂ ਮਿਲਿਆ, ਜਿਸ ਕਾਰਨ ਜਲੰਧਰ ਪੁਲਿਸ ਖ਼ਾਲੀ ਹੱਥ ਪਰਤ ਗਈ। ਐੱਸਐੱਸਪੀ ਜੇ ਏਲਨਚੇਜ਼ੀਅਨ ਨੇ ਦੱਸਿਆ ਕਿ ਕਾਰੋਬਾਰੀ ਤੋਂ ਜਬਰੀ ਵਸੂਲੀ ਕਰਨ ਲਈ ਗੈਂਗਸਟਰ ਗੋਲਡੀ ਬਰਾੜ ਤੇ ਬਿਸ਼ਨੋਈ ਨੇ ਆਪਣੇ ਸ਼ੂਟਰਾਂ ਰਾਹੀਂ ਵਪਾਰੀ ਮੰਗਲਾ ਦੇ ਘਰ ’ਤੇ ਗੋਲ਼ੀਬਾਰੀ ਕੀਤੀ ਅਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ। ਇਸ ਮਾਮਲੇ ’ਚ ਥਾਣਾ ਥਰਮਲ ਵਿਚ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੀ ਨਾਮ ਸ਼ਾਮਲ ਸੀ, ਜਿਸ ਤਹਿਤ ਉਸ ਨੂੰ 12 ਸਤੰਬਰ ਨੂੰ ਖਰੜ ਤੋਂ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ ਤੇ ਅਦਾਲਤ ’ਚ ਪੇਸ਼ ਕਰ ਕੇ 12 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਰਣਜੀਤ ਸਿੰਘ ਬਹਿਣੀਵਾਲ ਨੇ ਸ਼ਨਿਚਰਵਾਰ ਨੂੰ ਪੇਸ਼ੀ ਤੋਂ ਬਾਅਦ ਅਦਾਲਤ ਤੋਂ ਮੰਗ ਕੀਤੀ ਕਿ ਬਿਸ਼ਨੋਈ ਨੂੰ ਵਾਪਸ ਤਿਹਾੜ ਜੇਲ੍ਹ ਭੇਜਿਆ ਜਾਵੇ। ਵਕੀਲ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਬਿਸ਼ਨੋਈ ਕੇਂਦਰੀ ਜੇਲ੍ਹ ਬਠਿੰਡਾ ਵਿਚ ਅਸੁਰੱਖਿਅਤ ਹੈ।
ਗੈਂਗਸਟਰ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਹਾਈ ਸਕਿਓਰਿਟੀ ਜ਼ੋਨ ਵਿਚ ਬੰਦ ਰੱਖਿਆ ਜਾਵੇਗਾ। ਹਾਲਾਂਕਿ ਉਕਤ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ ’ਚ 66 ਤੋਂ ਵੱਧ ਏ ਕੈਟਾਗਰੀ ਦੇ ਗੈਂਗਸਟਰ ਪਹਿਲਾਂ ਹੀ ਬੰਦ ਹਨ, ਜਿਸ ਵਿਚ ਬਿਸ਼ਨੋਈ ਦੇ ਵਿਰੋਧੀ ਤੇ ਉਨ੍ਹਾਂ ਦਾ ਧੜਾ ਵੀ ਸ਼ਾਮਲ ਹੈ। ਜੇਲ੍ਹ ਸੂਤਰਾਂ ਅਨੁਸਾਰ ਬਿਸ਼ਨੋਈ ਨੂੰ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿਚ ਬਣੀ ਬੈਰਕ ਵਿਚ ਇਕੱਲੇ ਰੱਖਿਆ ਜਾਵੇਗਾ ਤਾਂ ਜੋ ਇਸ ’ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।

Related posts

ਯੂਪੀਐਸਸੀ ਵਲੋਂ ਪੰਜਾਬ ਕੋਲੋਂ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਪੈਨਲ ਨਾਵਾਂ ਦੀ ਮੰਗ

admin

ਪਾਕਿਸਤਾਨ ਵਿੱਚ ਧਰਮ ਬਦਲਕੇ ਵਿਆਹ ਕਰਾਉਣ ਵਾਲੀ ਸਰਬਜੀਤ ਕੌਰ ਨੂੰ ਕਾਨੂੰਨੀ ਗੇੜਾ

admin

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin