India

ਕੁਲਗਾਮ ਵਿਚ ਪਾਕਿਸਤਾਨੀ ਅੱਤਵਾਦੀ ਅਬੂ-ਹੁਰੈਰਾ ਹਲਾਕ

ਜੰਮੂ – ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਬਟਪੋਰਾ ਖੇਤਰ ਵਿਚ ਕੱਲ ਸ਼ਾਮ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਅਬੂ-ਹੁਰੈਰਾ ਦੇ ਰੂਪ ਵਿੱਚ ਹੋਈ ਹੈ।

ਏਡੀਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਕਸ਼ਮੀਰ ਪੁਲਿਸ ਜ਼ੋਨ ਰਾਹੀਂ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਬੂ ਹੁਰਾਰਾ ਵਜੋਂ ਹੋਈ ਹੈ, ਜੋ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜਿਆ ਇੱਕ ਪਾਕਿਸਤਾਨੀ ਅੱਤਵਾਦੀ ਹੈ। ਮਾਰੇ ਗਏ ਅੱਤਵਾਦੀ ਕੋਲੋਂ ਏਕੇ ਰਾਈਫਲ ਸਮੇਤ ਅਪਰਾਧਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਦੇ ਘੇਰੇ ਅੰਦਰ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਆਏ ਹੋਏ ਸਨ। ਜਿਨ੍ਹਾਂ ਵਿਚੋਂ 2 ਅੱਤਵਾਦੀਆਂ ਦੀ ਭਾਲ ਸੁਰੱਖਿਆ ਬਲਾਂ ਵੱਲੋਂ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਗੋਲੀਬਾਰੀ ਦੌਰਾਨ ਦੋ ਨਾਗਰਿਕ ਅਤੇ ਇੱਕ ਫੌਜੀ ਜਵਾਨ ਵੀ ਜ਼ਖਮੀ ਹੋ ਗਿਆ। ਇਨ੍ਹਾਂ ਸਾਰਿਆਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Related posts

ਕੇਜਰੀਵਾਲ ਮੈਡੀਕਲ ਜ਼ਮਾਨਤ ਲਈ ਰੋਜ਼ ਅੰਬ ਤੇ ਮਠਿਆਈਆਂ ਖਾ ਰਹੇ ਹਨ: ਈਡੀ

Bunty

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ: ਸਰਕਾਰ ਤੇ ਵਿਰੋਧੀ ਧਿਰ ਚਰਚਾ ਦਾ ਕੇਂਦਰ ਹੋਵੇਗੀ !

admin

ਭਾਗਲਪੁਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਦੀ ਮੌਤ, ਇਕ ਦੀ ਚਲੀ ਗਈ ਨਜ਼ਰ

Bunty