Sport

ਭਾਰਤ-ਪਾਕਿਸਤਾਨ ਦੇ ਫੈਨਜ਼ ਲਈ ਆਸਟ੍ਰੇਲੀਆ ਤੋਂ ਬੁਰੀ ਖ਼ਬਰ

ਨਵੀਂ ਦਿੱਲੀ – ਟੀ-20 ਵਿਸ਼ਵ ਕੱਪ 2022 ‘ਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਇਹ ਮੈਚ 23 ਅਕਤੂਬਰ ਨੂੰ ਮੈਲਬੋਰਨ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਜਾਰੀ ਇਕ ਰਿਪੋਰਟ ਨੇ ਫੈਨਜ਼ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।
ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ 21 ਅਕਤੂਬਰ ਤੋਂ ਆਸਟਰੇਲੀਆ ਦੇ ਮਹਾਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤ-ਪਾਕਿਸਤਾਨ ਮੈਚ ਵਾਲੇ ਦਿਨ ਮੈਲਬੌਰਨ ‘ਚ ਮੀਂਹ ਪੈਣ ਦੀ 65 ਫੀਸਦੀ ਸੰਭਾਵਨਾ ਹੈ। AccuWeather ਦੇ ਅਨੁਸਾਰ ਬੁੱਧਵਾਰ 19 ਅਕਤੂਬਰ ਤੋਂ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ ਮੈਲਬੌਰਨ ‘ਚ ਵੀਰਵਾਰ ਰਾਤ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਸਮਾਨ ਵਿੱਚ ਬੱਦਲਾਂ ਕਾਰਨ ਅਗਲੇ ਤਿੰਨ ਦਿਨਾਂ ਤਕ ਮੀਂਹ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। Accuweather ਦੇ ਮੁਤਾਬਕ ਆਸਟ੍ਰੇਲੀਆ ਦੇ ਤਿੰਨ ਸੂਬਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। 21-23 ਅਕਤੂਬਰ ਤਕ 96 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 23 ਅਕਤੂਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਜੇਕਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਜਾਂਦਾ ਹੈ ਤਾਂ ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲੇਗਾ ਪਰ ਕ੍ਰਿਕਟ ਦੇ ਫੈਨਜ਼ ਦੋਵਾਂ ਟੀਮਾਂ ਵਿਚਾਲੇ ਸ਼ਾਨਦਾਰ ਮੈਚ ਦੇਖਣਾ ਚਾਹੁੰਦੇ ਹਨ। ਦੱਸ ਦੇਈਏ ਕਿ ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਟੀਮ ਟੀ-20 ਵਿਸ਼ਵ ਕੱਪ ਲਈ ਆਸਟ੍ਰੇਲੀਆ ਪਹੁੰਚ ਚੁੱਕੀ ਹੈ। ਪਿਛਲੇ ਸਾਲ ਟੀ-20 ਵਿਸ਼ਵ ਕੱਪ ‘ਚ ਭਾਰਤ ਨੂੰ ਪਾਕਿਸਤਾਨ ਤੋਂ 10 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਭਾਰਤ ਉਸ ਹਾਰ ਦਾ ਬਦਲਾ ਲੈਣ ਦੇ ਇਰਾਦੇ ਨਾਲ ਉਤਰੇਗਾ।

Related posts

ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਸਿਆਸਤ ਦੇ ਮੈਦਾਨ ’ਚ ਆਉਣਗੇ ਹਰਭਜਨ ਸਿੰਘ

Bunty

ਕੀ ਧੋਨੀ ਸੱਚੀ ਕਹਿ ਰਹੇ ਕ੍ਰਿਕੇਟ ਨੂੰ ਅਲਵਿਦਾ

admin

ਆਸਟ੍ਰੇਲੀਆ ਦੀ ‘ਬਾਰਡਰ-ਗਵਾਸਕਰ’ ਟਰੌਫੀ ‘ਤੇ ਪਕੜ ਮਜ਼ਬੂਤ ਹੋਈ !

admin