Sport

ਭਾਰਤ ਨੇ ਲਾਇਆ ਜਿੱਤ ਦਾ ‘ਛੇ’, ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ

DHARAMSALA, INDIA - OCTOBER 22: Mohammed Shami of India celebrates with teammates after the wicket of Matt Henry (not pictured) of New Zealand during the ICC Men's Cricket World Cup India 2023 match between India and New Zealand at HPCA Stadium on October 22, 2023 in Dharamsala, India. (Photo by Darrian Traynor-ICC/ICC via Getty Images)

ਨਵੀਂ ਦਿੱਲੀ – ਭਾਰਤ ਅਤੇ ਇੰਗਲੈਂਡ ਵਿਚਕਾਰ ਵਿਸ਼ਵ ਕੱਪ 2023 ਦਾ 29ਵਾਂ ਮੈਚ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇ ਮੈਚ ਜਿੱਤੇ ਹਨ। ਇਸ ਜਿੱਤ ਨਾਲ ਭਾਰਤ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਿਆ ਹੈ।ਭਾਰਤ ਦੀਆਂ 230 ਦੌੜਾਂ ਦੇ ਜਵਾਬ ‘ਚ ਮੌਜੂਦਾ ਚੈਂਪੀਅਨ ਇੰਗਲੈਂਡ ਦੀ ਟੀਮ 34.5 ਓਵਰਾਂ ‘ਚ 129 ਦੌੜਾਂ ‘ਤੇ ਆਲ ਆਊਟ ਹੋ ਗਈ। ਇੰਗਲੈਂਡ ਲਈ ਲਿਆਮ ਲਿਵਿੰਗਸਟਨ (27) ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਸ਼ਮੀ ਨੇ ਚਾਰ ਇੰਗਲਿਸ਼ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ। ਜਦਕਿ ਬੁਮਰਾਹ ਨੇ ਤਿੰਨ ਅਤੇ ਕੁਲਦੀਪ ਨੇ ਦੋ ਵਿਕਟਾਂ ਹਾਸਲ ਕੀਤੀਆਂ। ਇਕ ਵਿਕਟ ਜਡੇਜਾ ਦੇ ਨਾਂ ਰਹੀ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਸਕੋਰ ਬੋਰਡ ‘ਤੇ 9 ਵਿਕਟਾਂ ਗੁਆ ਕੇ 229 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਨੇ 87 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਹਾਲਾਂਕਿ ਰੋਹਿਤ ਨੂੰ ਛੱਡ ਕੇ ਟੀਮ ਦੇ ਹੋਰ ਬੱਲੇਬਾਜ਼ ਕੁਝ ਖਾਸ ਨਹੀਂ ਦਿਖਾ ਸਕੇ। ਇੰਗਲੈਂਡ ਲਈ ਗੇਂਦਬਾਜ਼ੀ ਵਿੱਚ ਡੇਵਿਡ ਵਿਲੀ ਨੇ ਤਿੰਨ ਵਿਕਟਾਂ ਲਈਆਂ।

Related posts

ਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆ

admin

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆ

admin

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ ਕੈਨੇਡਾ ਨੂੰ ਹਰਾ ਕੇ ਸੁਪਰ 8 ‘ਚ ਜਗ੍ਹਾ ਬਣਾਈ

admin