Punjab

ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ ਨੇ ਅਕਾਲੀ ਦਲ ਨੂੰ ਐਸ ਵਾਈ ਐਲ ਅਤੇ ਪੰਜਾਬ ਦੇ ਹਿੱਤਾਂ ’ਤੇ ਸਰਬ ਪਾਰਟੀ ਪਹਿਲਕਦਮੀ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐਸ ਵਾਈ ਐਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ ਮਸਲਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਤਿਆਰ ਕਰਨ ਵਾਸਤੇ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਕਰੇ।

ਇਸ ਮਾਮਲੇ ਵਿਚ ਮਤਾ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚੱਲੀ ਵਿਸ਼ੇਸ਼ 4 ਘੰਟੇ ਦੀ ਮੀਟਿੰਗ ਵਿਚ ਪਾਸ ਕੀਤਾ ਗਿਆ।
ਮਤੇ ਵਿਚ ਕਿਹਾ ਗਿਆ ਕਿ ਸਿਆਸੀ ਪਾਰਟੀਆਂ ਖਾਸ ਤੌਰ ’ਤੇ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ। ਸੈਸ਼ਨ ਵਿਚ ਸ਼ਾਮਲ ਲੋਕਾਂ ਨੇ ਪੰਜਾਬ ਤੇ ਪੰਜਾਬੀਆਂ ਨੂੰ ਦਰਪੇਸ਼ ਗੰਭੀਰ ਮਸਲਿਆਂ ’ਤੇ ਇਵੈਂਟ ਮੈਨੇਜਮੈਂਟ ਵਾਲੀ ਪਹੁੰਚ ਅਪਣਾਉਣ ਤੇ ਸਿਰਫ ਇਕ ਦੂਜੇ ’ਤੇ ਚਿਕੜ ਸੁੱਟਣ ਵੇਲ ਸੇਧਤ ਵੰਡ ਪਾਊ ਬਹਿਸਾਂ ਰਾਹੀਂ ਸੂਬੇ ਦੇ ਲੋਕਾਂ ਵਿਚ ਵੰਡ ਤੇ ਭੰਬਲਭੂਸਾ ਪੈਦਾ ਕਰਨ ਦੇ ਯਤਨਾਂ ਦਾ ਵਿਰੋਧ ਕੀਤਾ।ਜਿਹਨਾਂ ਨੇ ਸੈਸ਼ਨ ਵਿਚ ਭਾਗ ਲਿਆ ਉਹਨਾਂ ਵਿਚ ਡਾ. ਸੁੱਚਾ ਸਿੰਘ ਗਿੱਲ, ਪ੍ਰੋ. ਰਣਜੀਤ ਸਿੰਘ ਘੁੰਮਣ, ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ, ਡਾ. ਪਿਆਰੇ ਲਾਲ ਗਰਗ, ਪ੍ਰੋ. ਰੌਣਕੀ ਰਾਮ, ਡਾ. ਧਰਮਵੀਰ ਗਾਂਧੀ, ਸਰਦਾਰ ਗੁਰਦੇਵ ਸਿੰਘ ਬਰਾੜ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਪ੍ਰੋ. ਮਨਜੀਤ ਸਿੰਘ ਤੇ ਡਾ. ਧਰਮਿੰਦਰ ਸਿੰਘ ਉੱਭਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਸ਼ਾਮਲ ਸਨ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

admin