ਅਮ੍ਰਿਤਸਰ – ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ ਤੇ ਮਸਜਿਦਾਂ ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਦੇ ਬਿਆਨ ਤੇ ਤਿੱਖੀ ਪ੍ਰਤੀਕਿਿਰਆ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਿਆਨ ਘਟ ਗਿਣਤੀ ਕੌਮਾਂ ਦੇ ਮਨਾ ਵਿਚ ਨਰਾਜਗੀ ਪੈਦਾ ਕਰਨ ਵਾਲਾ ਤੇ ਘਟ ਗਿਣਤੀ ਕੌਮਾਂ ਦੇ ਮਨਾ ਵਿਚ ਬੇਗਾਨਗੀ ਦਾ ਅਹਿਸਾਸ ਪੈਦਾ ਕਰਨ ਵਾਲਾ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਿਤਆਨਾਥ ਵੀ ਸਟੇਜ ’ਤੇ ਮੌਜੂਦ ਸਨ। ਮੁੱਖ ਮੰਤਰੀ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ, ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਸ੍ਰੀ ਆਦਿਿਤਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪਹਿਲਾਂ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਰਾਜਸਥਾਨ ਦੇ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ਤੇ ਮੁੱਖ ਮੰਤਰੀ ਅਦਿਿਤਆਨਾਥ ਯੋਗੀ ਨੂੰ ਵੀ ਸਿੱਖ ਕੌਮ ਪਾਸੋ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਗਰ ਗੁਰਦੁਆਰਾ ਸਾਹਿਬਾਨ ਨਾ ਹੁੰਦੇ ਤਾਂ ਉੱਤਰੀ ਭਾਰਤ ਮੁਸਲਮਾਨ ਹੋਣਾ ਸੀ। 1984 ਦੇ ਸਿੱਖ ਕਤਲੇਆਮ ਦੇ 39 ਸਾਲ ਪੂਰੇ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਕਦੇ ਵੀ ਇਨਸਾਫ ਮੰਗਣ ਨਾਲ ਨਹੀਂ ਮਿਿਲਆ ਅਤੇ ਹੁਣ ਸਿੱਖਾਂ ਨੂੰ ਮਜ਼ਬੂਤ ਹੋਣ ਦੀ ਲੋੜ ਹੈ। ਉਨਾ ਕਿਹਾ ਕਿ ਜਦ ਸਿੱਖ ਮਜਬੂਤ ਹੋਣਗੇ ਤਾਂ ਹੀ ਇਨਸਾਫ ਸਿੱਖਾਂ ਦੇ ਕਦਮਾਂ ਵਿੱਚ ਆਵੇਗਾ। ਆਪਸੀ ਫੁੱਟ ਦਾ ਕਾਰਨ ਹੀ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਪਾ ਰਿਹਾ। ਉਨਾਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾ ਬਾਰੇ ਬੋਲਦਿਆਂ ਕਿਹਾ ਕਿ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕੋਝੇ ਯਤਨ ਕਰਕੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇੱਕ ਅਜਿਹਾ ਦੌਰ ਵੀ ਆਇਆ ਸੀ ਜਦ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬੋਲਦਾ ਸੀ ਤਾਂ ਦਿੱਲੀ ਬੈਠੇ ਪ੍ਰਧਾਨ ਮੰਤਰੀ ਨੂੰ ਵੀ ਜਵਾਬ ਦੇਣਾ ਪੈਂਦਾ ਸੀ ਅਤੇ ਇੱਕ ਸਮਾਂ ਹੁਣ ਆ ਗਿਆ ਕਿ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖਣੇ ਪੈ ਰਹੇ ਹਨ ਅਤੇ ਫਿਰ ਵੀ ਕਾਰਵਾਈ ਨਹੀਂ ਹੋ ਰਹੀ। ਇਸ ਤੋ ਪਹਿਲਾਂ ਜਥੇਦਾਰ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਖਰਾਬ ਤਬੀਅਤ ਦਾ ਹਾਲ ਜਾਣਿਆਂ ਤੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ।
