ਅੱਜ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 33 ਦੌੜਾਂ ਨਾਲ ਹਰਾ ਕੇ ਇਸ ਵਿਸ਼ਵ ਕੱਪ ਤੋਂ ਬਾਹਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਪ ਵੀ 10 ਪੁਆਇੰਟਸ ਨਾਲ ਟੇਬਲ ‘ਤੇ ਤੀਜੇ ਨੰਬਰ ਕੇ ਸੈਮੀਫਾਈਨਲ ਵੱਲ ਇਕ ਹੋਰ ਕਦਮ ਵਧਾ ਲਿਆ ਹੈ। ਇੰਗਲੈਂਡ ਇਸ ਵਿਸ਼ਵ ਕੱਪ ਤੋਂ ਬਾਹਰ ਹੋਣ ਵਾਲੀ ਦੂਜੀ ਟੀਮ ਬਣ ਗਈ ਹੈ, ਇਸ ਤੋਂ ਪਹਿਲਾਂ ਬੰਗਲਾਦੇਸ਼ ਵਿਸ਼ਵ ਕੱਪ ਸੈਮੀਫ਼ਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀ ਹੈ।
ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 286 ਦੌੜਾਂ ਬਣਾਈਆਂ ਸਨ ਤੇ ਇੰਗਲੈਂਡ ਨੂੰ 287 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਦੇ ਜਵਾਬ ਵਿਚ ਇੰਗਲੈਂਡ ਦੀ ਟੀਮ 48.1 ਓਵਰ ਵਿਚ 253 ਦੌੜਾਂ ‘ਤੇ ਹੀ ਢੇਰ ਹੋ ਗਈ ਤੇ 33 ਦੌੜਾਂ ਨਾਲ ਇਹ ਮੁਕਾਬਲਾ ਗੁਆ ਬੈਠੀ।
