Punjab

ਗੁਰੂਹਰਸਹਾਏ ’ਚ ਮਾਮੇ ਵੱਲੋਂ ਗੋਲ਼ੀਆਂ ਮਾਰ ਕੇ ਭਾਣਜੇ ਦਾ ਕਤਲ

ਗੁਰੂਹਰਸਹਾਏ – ਹਲਕਾ ਗੁਰੂਹਰਸਹਾਏ ਦੇ ਨਜ਼ਦੀਕ ਪਿੰਡ ਸੈਦੇ ਕੇ ਮੋਹਣ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਮੇ ਵਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਭਾਣਜੇ ਦਾ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕੁਲਬੀਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਪੈਸਿਆਂ ਨੂੰ ਲੈਣ-ਦੇਣ ਨੂੰ ਲੈ ਕੇ ਗੋਲ਼ੀ ਮਾਰੀ ਗਈ ਹੈ ਅਤੇ ਗੋਲ਼ੀ ਚਲਾਉਣ ਵਾਲਾ ਵਿਅਕਤੀ ਮਿ੍ਰਤਕ ਨੌਜਵਾਨ ਦਾ ਮਾਮਾ ਦੱਸਿਆ ਜਾ ਰਿਹਾ ਹੈ। ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਿ੍ਰਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

Related posts

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

Bunty

ਨਰਸਿੰਗ ਦਾ ਕਿੱਤਾ ਮਹਾਨ ਹੈ, ਹਰੇਕ ਵਿਦਿਆਰਥੀ ਨੂੰ ਇਸ ਨਾਲ ਜੁੜਨਾ ਚਾਹੀਦਾ ਹੈ – ਸ: ਢਿੱਲੋਂ, ਸ: ਬੱਲ

admin

ਭਾਕਿਯੂ ਏਕਤਾ ਡਕੌਂਦਾ ਦੀ ਮੀਟਿੰਗ ‘ਚ 28 ਮਾਰਚ ਦੇ ਜ਼ਿਲ੍ਹਾ ਪੱਧਰੀ ਧਰਨਿਆਂ ਦੀਆਂ ਤਿਆਰੀਆਂ 

admin