India

ਨਿੱਝਰ ਦੀ ਹੱਤਿਆ ਬਾਰੇ ਭਾਰਤ ’ਤੇ ਲਗਾਏ ਦੋਸ਼ਾਂ ’ਤੇ ਟਰੂਡੋ ਕਾਇਮ

ਨਵੀਂ ਦਿੱਲੀ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਧਰਤੀ ’ਤੇ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤੀ ਸ਼ਮੂਲੀਅਤ ਦੇ ਆਪਣੇ ਦੋਸ਼ਾਂ ਦੀ ਪੁਸ਼ਟੀ ਕਰਦੇ ਹੋਏ ਨਵੀਂ ਦਿੱਲੀ ’ਤੇ 40 ਡਿਪਲੋਮੈਟਾਂ ਨੂੰ ਬਾਹਰ ਕੱਢ ਕੇ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਤੇ ਕਤਲ ਦੀ ਤਹਿ ਤੱਕ ਪਹੁੰਚਣ ਲਈ ਹੋਰ ਕੌਮਾਂਤਰੀ ਭਾਈਵਾਲਾਂ ਤੋਂ ਮਦਦ ਮੰਗੀ ਹੈ। ਚਿਤਾਵਨੀ ਜਾਰੀ ਕਰਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਵੱਡੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ ਤਾਂ ਇਹ ਦੁਨੀਆ ਨੂੰ ਹੋਰ ਖਤਰਨਾਕ ਬਣਾ ਦੇਵੇਗਾ। ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ, ‘ ਜਦੋਂ ਸਾਨੂੰ ਕੈਨੇਡੀਅਨ ਧਰਤੀ ਉੱਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਕਥਿਤ ਸ਼ਮੂਲੀਅਤ ਬਾਰੇ ਪਤਾ ਲੱਗਿਆ ਤਾਂ ਅਸੀਂ ਭਾਰਤ ਨਾਲ ਸੰਪਰਕ ਕੀਤਾ ਤੇ ਮਾਮਲੇ ’ਚ ਸਹਿਯੋਗ ਮੰਗਿਆ। ਇਸ ਮਗਰੋਂ ਅਸੀਂ ਅੰਤਰਰਾਸ਼ਟਰੀ ਕਾਨੂੰਨ ਅਤੇ ਲੋਕਤੰਤਰ ਦੀ ਪ੍ਰਭੂਸੱਤਾ ਦੀ ਇਸ ਗੰਭੀਰ ਉਲੰਘਣਾ ਬਾਰੇ ਅਮਰੀਕਾ ਅਤੇ ਹੋਰਾਂ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਤੱਕ ਵੀ ਪਹੁੰਚ ਕੀਤੀ।’

Related posts

ਮਾਨਸਿਕ ਤੌਰ ‘ਤੇ ਪਰੇਸ਼ਾਨ ਨੌਜਵਾਨ ਨੇ ਆਨਲਾਈਨ ਮੰਗਵਾਇਆ ਜ਼ਹਿਰ ਤੇ ਕਰ ਲਈ ਆਤਮ-ਹੱਤਿਆ

Bunty

ਸੁਪਰੀਮ ਕੋਰਟ ਵੱਲੋਂ ਜੇਲ੍ਹ ਮੈਨੂਅਲ ’ਚੋਂ ਜਾਤੀ ਭੇਦਭਾਵ ਵਾਲੇ ਨਿਯਮ ਹਟਾਉਣ ਦੇ ਹੁਕਮ

Bunty

ਚਾਈਨੀਜ਼ ਐਪ ਰਾਹੀਂ ਨੌਜਵਾਨਾਂ ਤੋਂ ਨੌਕਰੀ ਦੇ ਨਾਂ ‘ਤੇ ਲੁੱਟੇ ਜਾ ਰਹੇ ਸਨ ਪੈਸੇ

Bunty