Punjab

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, ਕਿਹਾ ਕਿ ਪੰਜ ਦਿਨਾਂ ਵਿਚ ਮੁਆਫੀ ਮੰਗੋ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰੋ

ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ੍ਰੋਮਣੀ ਅਕਾਲੀ ਦਲ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜ ਕੇ ਉਹਨਾਂ ਵੱਲੋਂ ਸਰਦਾਰ ਬਾਦਲ ਤੇ ਉਹਨਾਂ ਦੇ ਪਰਿਵਾਰ ਦੇ ਮਾਣ ਸਨਮਾਨ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਕੀਤੇ ਕੂੜ ਪ੍ਰਚਾਰ ਲਈ ਪੰਜ ਦਿਨਾਂ ਦੇ ਅੰਦਰ ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਮੁੱਖ ਮੰਤਰੀ ਨੂੰ ਭੇਜੇ ਲੀਗਲ ਨੋਟਿਸ ਵਿਚ ਸਰਦਾਰ ਸੁਖਬੀਰ ਸੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਅਖੌਤੀ ਇਕ ਵਿਅਕਤੀ ਦੀ ਬਹਿਸ ਵਿਚ ਜਾਣ ਬੁੱਝ ਕੇ ਗਲਤ ਬਿਆਨਬਾਜ਼ੀ ਕੀਤੀ ਕਿ ਬਾਦਲ ਪਰਿਵਾਰ ਨੇ ਨਿੱਜੀ ਫਾਇਦੇ ਵਾਸਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ। ਨੋਟਿਸ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਇਕ ਡੂੰਘੀ ਸਾਜ਼ਿਸ਼ ਤਹਿਤ ਦਾਅਵਾ ਕੀਤਾ ਕਿ ਹਰਿਆਣਾ ਵਿਚ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਦੇ ਖੇਤਾਂ ਲਈਪਾਣੀ ਪ੍ਰਦਾਨ ਕਰਨ ਵਾਸਤੇ ਪ੍ਰਾਈਵੇਟ ਨਹਿਰ ਖੁਦਵਾਈ ਗਈ। ਨੋਟਿਸ ਵਿਚ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਪਰਿਵਾਰ ਦੇ ਟਰਾਂਸਪੋਰਟ ਵਪਾਰ ਬਾਰੇ ਝੂਠੇ ਦੋਸ਼ ਲਗਾ ਕੇ ਪਰਿਵਾਰ ਦੇ ਅਕਸ ਨੂੰ ਸੱਟ ਮਾਰਨ ਦਾ ਯਤਨ ਕੀਤਾ।

ਆਪਣੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਦੇ ਨਿੱਜੀ, ਸਮਾਜਿਕ ਤੇ ਸਿਆਸੀ ਅਕਸ ਨੂੰ ਸੱਟ ਮਾਰਨ ਵਾਸਤੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕੀਤਾ।ਨੋਟਿਸ ਵਿਚ ਕਿਹਾ ਗਿਆ ਮੁੱਖ ਮੰਤਰੀ ਦੀ ਸਾਰੇ ਸੱਚੇ ਤੱਥਾਂ ਤੱਕ ਪਹੁੰਚ ਹੈ ਪਰ ਉਹਨਾਂ ਨੇ ਜਾਣ ਬੁੱਝ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰ ਕੇ ਉਹਨਾਂ ਦੇ ਅਕਸ ਨੂੰ ਢਾਹ ਲਗਾਈ।

ਨੋਟਿਸ ਵਿਚ ਮੁੱਖ ਮੰਤਰੀ ਨੂੰ ਆਖਿਆ ਗਿਆ ਕਿ ਉਹ ਨੋਟਿਸ ਮਿਲਣ ਦੇ ਪੰਜ ਦਿਨਾਂ ਦੇ ਅੰਦਰ ਅੰਦਰ ਬਿਨਾਂ ਸ਼ਰਤ ਮੁਆਫੀ ਮੰਗਣ ਜਾਂ ਫਿਰ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

Related posts

ਕੈਥੋਲਿਕ ਨਨਾਂ ਦੀ ਧਰਮ ਪਰਿਵਰਤਨ ਤੇ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰੀ ਵਿਰੁੱਧ ਕੈਂਡਲ ਲਾਈਟ ਪ੍ਰਾਰਥਨਾ !

admin

ਮਸਤੂਆਣਾ ਸਾਹਿਬ ਜਥੇਬੰਦਕ ਇਜਲਾਸ ਵਿੱਚ ਵੱਡਾ ਕਾਫ਼ਲਾ ਕਰੇਗਾ ਸ਼ਮੂਲੀਅਤ: ਸਾਹਿਬ ਸਿੰਘ ਬਡਬਰ

admin

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

Bunty