International

ਇਜ਼ਰਾਈਲ ਵੱਲੋਂ ਹਮਾਸ ਨਾਲ 4 ਦਿਨਾਂ ਦੀ ਜੰਗਬੰਦੀ ਦਾ ਐਲਾਨ

ਯੇਰੂਸ਼ਲਮ – ਇਜ਼ਰਾਈਲ ਦੀ ਕੈਬਨਿਟ ਨੇ ਅੱਜ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਨਾਲ ਅਸਥਾਈ ਜੰਗਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਛੇ ਹਫ਼ਤਿਆਂ ਤੋਂ ਚੱਲ ਰਹੀ ਭਿਆਨਕ ਜੰਗ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਜਾਵੇਗਾ।ਇਸ ਦੌਰਾਨ ਗਾਜ਼ਾ ਪੱਟੀ ਵਿੱਚ ਹਮਾਸ ਵੱਲੋਂ ਬੰਦੀ ਬਣਾਏ ਲੋਕਾਂ ਦੀ ਰਿਹਾਈ ਦੇ ਬਦਲੇ ਇਜ਼ਰਾਈਲ ਦੀਆਂ ਜੇਲ੍ਹਾਂ ਵਿੱਚ ਬੰਦ ਫਲਸਤੀਨੀ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਕਿਹਾ ਕਿ ਸਮਝੌਤੇ ਵਿੱਚ ਚਾਰ ਦਿਨਾਂ ਦੀ ਜੰਗਬੰਦੀ ਦਾ ਸੱਦਾ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਇਜ਼ਰਾਈਲ ਗਾਜ਼ਾ ਵਿੱਚ ਹਮਲੇ ਬੰਦ ਕਰ ਦੇਵੇਗਾ, ਜਦੋਂ ਕਿ ਹਮਾਸ ਬੰਦੀ ਬਣਾਏ 240 ਇਜ਼ਰਾਇਲੀਆਂ ਵਿੱਚੋਂ ਘੱਟੋ-ਘੱਟ 50 ਨੂੰ ਰਿਹਾਅ ਕਰੇਗਾ।ਸਭ ਤੋਂ ਪਹਿਲਾਂ ਬੰਦੀ ਔਰਤਾਂ ਅਤੇ ਬੱਚਿਆਂ ਨੂੰ ਰਿਹਾਅ ਕੀਤਾ ਜਾਵੇਗਾ। ਹਮਾਸ ਨਾਲ ਵਿਚੋਲਗੀ ਕਰ ਰਹੇ ਕਤਰ ਵੱਲੋਂ ਅੱਜ ਸਵੇਰੇ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਮਝੌਤੇ ਵਿਚ ‘ਇਜ਼ਰਾਇਲੀ ਜੇਲ੍ਹਾਂ ਵਿਚ ਬੰਦ ਕਈ ਫਲਸਤੀਨੀ ਔਰਤਾਂ ਅਤੇ ਬੱਚਿਆਂ ਦੀ ਰਿਹਾਈ ਵੀ ਸ਼ਾਮਲ ਹੈ। 4 ਦਿਨਾਂ ਜੰਗਬੰਦੀ ਵੀਰਵਾਰ ਤੋਂ ਸਥਾਨਕ ਸਮੇਂ ਮੁਤਾਬਕ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ।

Related posts

ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਵੱਲੋਂ ਯੂਨੀਅਨ ਕੌਂਸਲਾਂ ਨੂੰ ਰੱਦ ਕਰਨ ਦੀ ਮੰਗ

Bunty

ਜਸਟਿਸ ਯਾਹੀਆ ਅਫਰੀਦੀ ਨੇ ਪਾਕਿਸਤਾਨ ਦੇ 30ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ

Bunty

ਅਮਰੀਕਾ ਵਲੋਂ ਈਰਾਨ ਦੇ ਪਰਮਾਣੂ ਪ੍ਰੋਗਰਾਮ ਲਈ ਪਾਬੰਦੀਆਂ ਤੋਂ ਰਾਹਤ

admin