India

ਰਾਜੌਰੀ ’ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ 2 ਅਫ਼ਸਰਾਂ ਸਮੇਤ 4 ਜਵਾਨ ਸ਼ਹੀਦ

ਰਾਜੌਰੀ – ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲੇ ’ਚ 2 ਕੈਪਟਨਾਂ ਸਮੇਤ 4 ਜਵਾਨ ਸ਼ਹੀਦ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਪੁਲਿਸ ਨੇ ਕਿਹਾ ਕਿ ਸੁਰੱਖਿਆ ਫ਼ੋਰਸਾਂ ਨੇ ਮੌਕੇ ’ਤੇ 2 ਅੱਤਵਾਦੀਆਂ ਨੂੰ ਘੇਰ ਲਿਆ। ਉਸ ਨੇ ਦੱਸਿਆ ਕਿ ਧਰਮਸਾਲ ਦੇ ਬਾਜੀਮਾਲ ਇਲਾਕੇ ’ਚ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ’ਚ 2 ਅਫ਼ਸਰਾਂ ਅਤੇ 2 ਜਵਾਨ ਸ਼ਹੀਦ ਹੋ ਗਏ ਜਦ ਕਿ ਕਈ ਹੋਰ ਜਵਾਨ ਇਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਵਿਚ ਪੀਰ ਪੰਚਾਲ ਦੇ ਜੰਗਲ ਪਿਛਲੇ ਕੁਝ ਸਾਲਾਂ ਤੋਂ ਮੁਕਾਬਲੇ ਦੇ ਬਾਅਦ ਸੁਰੱਖਿਆ ਬਲਾਂ ਲਈ ਇਕ ਚੁਣੌਤੀ ਬਣੇ ਹੋਏ ਹਨ।
ਅੱਤਵਾਦੀ ਭੂਗੋਲਿਕ ਸਥਿਤੀ ਦਾ ਫਾਇਦਾ ਚੁੱਕ ਕੇ ਸੰਘਣੇ ਜੰਗਲਾਂ ਦਾ ਇਸਤੇਮਾਲ ਕਰਦੇ ਹਨ। ਅੱਤਵਾਦੀ ਲੁਕਣ ਲਈ ਪਹਾੜਾਂ ਤੇ ਸੰਘਣੇ ਅਪਲਾਈਨ ਜੰਗਲਾਂ ਦਾ ਫਾਇਦਾ ਚੁੱਕਦੇ ਹਨ। ਪਿਛਲੇ ਹਫ਼ਤੇ ਰਾਜੌਰੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ ਸੀ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

admin