Punjab

ਸੁਲਤਾਨਪੁਰ ਲੋਧੀ ’ਚ ਨਿਹੰਗਾਂ ਤੇ ਪੁਲਿਸ ਦਰਮਿਆਨ ਚੱਲੀਆਂ ਗੋਲੀਆਂ, ਪੁਲਿਸ ਕਾਂਸਟੇਬਲ ਦੀ ਮੌਤ ਤੇ 3 ਜ਼ਖ਼ਮੀ

ਸੁਲਤਾਨਪੁਰ ਲੋਧੀ – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ’ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ’ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ ਜਿਸ ਵਿੱਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ।
ਝੜਪ ’ਚ ਪੁਲਿਸ ਦੇ 3 ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ’ਤੇ ਫਾਇਰਿੰਗ ਕੀਤੀ ਹੈ, ਜਿਸ ਕਾਰਨ ਇੱਕ ਪੁਲਿਸ ਕਾਂਸਟੇਬਲ ਦੀ
ਮੌਤ ਹੋ ਗਈ ਹੈ। ਜਵਾਬ ’ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਹੈ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗਿ੍ਰਫ਼ਤਾਰੀ ਲਈ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤੀ ਦਿਖਾਈ। ਪੁਲਿਸ ਅਤੇ ਨਿਹੰਗਾਂ ਵਿਚਕਾਰ ਲੜਾਈ ਮਗਰੋਂ ਇਲਾਕੇ ’ਚ ਤਣਾਅ ਹੈ। ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ’ਚ ਭਰਤੀ ਕਰਵਾਇਆ ਹੈ। ਇਸ ਹਮਲੇ ਵਿਚ ਕਿੰਨੇ ਲੋਕ ਸ਼ਾਮਲ ਹਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin