Punjab

ਬੀ.ਐੱਸ.ਐੱਫ ਵਲੋ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ

ਅਮ੍ਰਿਤਸਰ – ਪੰਜਾਬ ਸਰਕਾਰ ਤੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਆਈ.ਪੀ.ਐੱਸ ਸਤਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਪੁਲਸ ਤੇ ਬੀ.ਐੱਸ.ਐੱਫ ਨੂੰ ਉਸ ਵਕਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸਬ ਡਵੀਜਨ ਅਟਾਰੀ ਦੇ ਅਧੀਨ ਆਉਂਦੇ ਥਾਣਾ ਲੋਪੋਕੇ ਦੇ ਪਿੰਡ ਚੱਕ ਅੱਲਾ ਬਖਸ਼ ਤੋਂ ਵੱਡੀ ਮਾਤਰਾ ‘ਚ ਹੈਰੋਇਨ ਤੇ ਹਥਿਆਰ ਬਰਾਮਦ ਹੋਏ।ਜਾਣਕਾਰੀ ਮੁਤਾਬਿਕ ਸਬ ਡਵੀਜਨ ਅਟਾਰੀ ਦੇ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੂੰ ਸਾਂਝੀ ਸੂਚਨਾ ਮਿਲੀ ਕਿ ਪਿੰਡ ਚੱਕ ਅੱਲਾ ਬਖਸ਼ ਵਿਖੇ ਕੁਝ ਸਮਗਲਰਾਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਮਗਲਿੰਗ ਕੀਤੀ ਜਾ ਰਹੀ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਤੇ ਬੀ.ਐੱਸ.ਐੱਫ ਵਲੋਂ ਚਲਾਏ ਸਾਂਝੇ ਸਰਚ ਆਪਰੇਸ਼ਨ ਦੌਰਾਨ 5.240 ਕਿਲੋਗ੍ਰਾਮ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ ਅਤੇ 20 ਜਿੰਦਾ ਰੋਂਦ ਬਰਾਮਦ ਹੋਏ। ਪੁਲਸ ਵਲੋਂ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿਸ ਵੀ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਵੇਗੀ ਉਸਦੇ ਖਿਲ਼ਾਫ ਸਖ਼ਤ ਤੋਂ ਸਖ਼ਤ ਕਰਵਾਈ ਕੀਤੀ ਜਾਵੇਗੀ।

Related posts

ਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤ

admin

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲ

admin

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਮੁੜ ਨਾਸਾਜ਼ !

admin