India

16 ਦਿਨਾਂ ਬਾਅਦ ਮਿਲੀ ਸਫ਼ਲਤਾ, ਰੈਸਕਿਊ ਆਪ੍ਰੇਸ਼ਨ ਰਾਹੀਂ ਸੁਰੰਗ ਚੋਂ ਬਾਹਰ ਆਏ 9 ਮਜ਼ਦੂਰ

ਉੱਤਰਕਾਸ਼ੀ – ਉੱਤਰਾਰਖੰਡ ਦੇ ਉੱਤਰਕਾਸ਼ੀ ’ਚ 16 ਦਿਨਾਂ ਤੋਂ ਸਿਲਕਿਆਰਾ ਸੁਰੰਗ ’ਚ ਫਸੇ 41 ਮਜ਼ਦੂਰਾਂ ਨੂੰ ਬਾਹਰ ਕੱਢਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਆਗਰ ਮਸ਼ੀਨ ਦਾ ਬਲੇਡ ਟੁੱਟਣ ਮਗਰੋਂ ਰੈਸਕਿਊ ਆਪ੍ਰੇਸ਼ਨ ’ਚ ਮੁਸ਼ਕਲ ਆਈ, ਜਿਸ ਤੋਂ ਬਾਅਦ ਹੁਣ ਭਾਰਤੀ ਫ਼ੌਜ ਨੇ ਖ਼ੁਦ ਮੋਰਚਾ ਸੰਭਾਲਿਆ ਸੀ। ਦੱਸਣਯੋਗ ਹੈ ਕਿ ਚਾਰਧਾਮ ਯਾਤਰਾ ਮਾਰਗ ’ਤੇ ਬਣ ਰਹੀ ਸੁਰੰਗ ਦਾ ਇਕ ਹਿੱਸਾ 12 ਨਵੰਬਰ ਨੂੰ ਢਹਿ ਗਿਆ ਸੀ, ਜਿਸ ਨਾਲ ਇਸ ’ਚ ਕੰਮ ਕਰ ਰਹੇ 41 ਮਜ਼ਦੂਰ ਫਸ ਗਏ ਸਨ, ਜਿਨ੍ਹਾਂ ’ਚੋਂ ਹੁਣ ਤੱਕ ਨੂੰ 9 ਨੂੰ ਅੱਜ ਪੂਰੇ 16 ਦਿਨਾਂ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਮਜ਼ਦੂਰਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾਵੇਗਾ, ਜਿਸ ਲਈ ਗ੍ਰੀਨ ਕੋਰੀਡੋਰ ਤਿਆਰ ਕੀਤਾ ਗਿਆ ਹੈ। ਰੈਸਕਿਊ ਟੀਮਾਂ ਨੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਕੱਪੜੇ ਅਤੇ ਬੈਗ ਤਿਆਰ ਰੱਖਣ ਲਈ ਕਿਹਾ ਹੈ। ਉੱਤਰਕਾਸ਼ੀ ਦੇ ਚਿਨਿਆਲੀਸੌੜ ਕਸਬੇ ’ਚ ਚਿਨੂਕ ਤਾਇਨਾਤ ਕੀਤੇ ਗਏ ਹਨ। ਇਹ ਇਸ ਐਮਰਜੈਂਸੀ ਸਥਿਤੀ ਲਈ ਹੈ, ਕਿ ਜੇਕਰ ਕਿਸੇ ਮਜ਼ਦੂਰ ਦੀ ਸਿਹਤ ਜ਼ਿਆਦਾ ਵਿਗੜਦੀ ਹੈ ਤਾਂ ਉਨ੍ਹਾਂ ਨੂੰ ਜਲਦੀ ਹੀ ਦੇਹਰਾਦੂਨ ਅਤੇ ਰਿਸ਼ੀਕੇਸ਼ ’ਚ ਬਿਹਤਰ ਵਿਵਸਥਾ ਲਈ ਲਿਜਾਇਆ ਜਾ ਸਕੇ।

Related posts

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

admin

ਵਿਸ਼ਵ AI ਬਾਜ਼ਾਰ 2030 ਤੱਕ ਲਗਭਗ 1 ਟ੍ਰਿਲੀਅਨ ਡਾਲਰ ਤੱਕ ਹੋ ਸਕਦਾ

admin

ਗੂਗਲ ਦੇ ਸੀਈਓ ਵਲੋਂ ਏਆਈ ਦੇ ਵਿਕਾਸ ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

admin