Punjab

ਜਗਤਾਰ ਸਿੰਘ ਤਾਰਾ ਨੂੰ ਅਦਾਲਤ ਤੋਂ ਭਤੀਜੀ ਦੇ ਵਿਆਹ ਲਈ ਮਿਲੀ 2 ਘੰਟੇ ਦੀ ਪੈਰੋਲ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ’ਚ ਮੌਤ ਹੋ ਗਈ ਸੀ ਪਰ ਉਦੋਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ। ਦੱਸ ਦੇਈਏ ਕਿ ਜਗਤਾਰ ਸਿੰਘ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਪੰਜਾਬ ਪੁਲਿਸ ਦੀ ਸੁਰੱਖਿਆ ਟੁੱਕੜੀ ਜਗਤਾਰ ਸਿੰਘ ਦੇ ਨੇੜੇ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ। ਦੱਸ ਦੇਈਏ ਕਿ ਇਸੇ ਮਹੀਨੇ ਜਗਤਾਰ ਸਿੰਘ ਤਾਰਾ ਨੂੰ ਚੰਡੀਗੜ੍ਹ ਅਦਾਲਤ ਆਰ.ਡੀ.ਐਕਸ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਚੁੱਕੀ ਹੈ।

ਦੱਸਣਯੋਗ ਹੈ ਕਿ ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਬੰਦ ਹੈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਮਗਰੋਂ ਸਜ਼ਾ ਕੱਟ ਰਿਹਾ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਖ਼ਿਲਾਫ਼ ਆਰ.ਡੀ.ਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰ.ਡੀ.ਐਕਸਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

Related posts

ਚੰਡੀਗੜ੍ਹ ਤੋਂ ਪੁਣੇ ਅਤੇ ਬੰਗਲੁਰੂ ਲਈ 1 ਜੂਨ ਤੋਂ ਨਵੀਆਂ ਉਡਾਣਾਂ ਚੱਲਣਗੀਆਂ

admin

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਅਮਨ ਅਰੋੜਾ

Bunty

ਮਸਤੂਆਣਾ ਸਾਹਿਬ ਜਥੇਬੰਦਕ ਇਜਲਾਸ ਵਿੱਚ ਵੱਡਾ ਕਾਫ਼ਲਾ ਕਰੇਗਾ ਸ਼ਮੂਲੀਅਤ: ਸਾਹਿਬ ਸਿੰਘ ਬਡਬਰ

admin