International

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਭਾਰਤੀ ਸਿੱਖ ਪਰਿਵਾਰ ਨਾਲ ਹੋਈ ਲੁੱਟ-ਖੋਹ

ਲਾਹੌਰ –  ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿਚ ਪੁਲਿਸ ਦੀ ਵਰਦੀ ਪਹਿਨੇ ਲੁਟੇਰਿਆਂ ਨੇ ਇਕ ਭਾਰਤੀ ਸਿੱਖ ਪਰਿਵਾਰ ਨੂੰ ਲੁੱਟ ਲਿਆ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਕੰਵਲ ਜੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰ ਭਾਰਤ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਮਨਾਏ ਜਾ ਰਹੇ ਸਮਾਗਮਾਂ ’ਚ ਹਿੱਸਾ ਲੈਣ ਆਏ ਹਨ। ਪੁਲਸ ਮੁਤਾਬਕ ਬੁੱਧਵਾਰ ਨੂੰ ਪਰਿਵਾਰਕ ਮੈਂਬਰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਵਾਪਸ ਪਰਤਣ ਤੋਂ ਬਾਅਦ ਖਰੀਦਦਾਰੀ ਲਈ ਲਾਹੌਰ ਦੇ ਗੁਲਬਰਗ ਇਲਾਕੇ ਦੇ ਲਿਬਰਟੀ ਮਾਰਕੀਟ ਗਏ ਸਨ। ਪੁਲਿਸ ਦੇ ਬੁਲਾਰੇ ਅਹਿਤਸ਼ਾਮ ਹੈਦਰ ਨੇ ਪੀਟੀਆਈ ਨੂੰ ਦੱਸਿਆ, “ਜਦੋਂ ਸਿੱਖ ਪਰਿਵਾਰ ਇੱਕ ਦੁਕਾਨ ਤੋਂ ਬਾਹਰ ਆਇਆ ਤਾਂ ਪੁਲਿਸ ਦੀ ਵਰਦੀ ਵਿੱਚ ਆਏ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ ’ਤੇ ਨਕਦੀ ਅਤੇ ਗਹਿਣੇ ਲੁੱਟ ਲਏ। ਹੈਦਰ ਨੇ ਦੱਸਿਆ ਕਿ ਲੁਟੇਰਿਆਂ ਨੇ ਸਿੱਖ ਪਰਿਵਾਰ ਤੋਂ ਗਹਿਣਿਆਂ ਤੋਂ ਇਲਾਵਾ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਲਏ। ਘਟਨਾ ਤੋਂ ਬਾਅਦ ਉਥੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ ਅਤੇ ਉਹ ਸਿੱਖ ਪਰਿਵਾਰ ਸਮੇਤ ਸਥਾਨਕ ਪੁਲਿਸ ਸਟੇਸ਼ਨ ਪਹੁੰਚੇ। ਇਸ ਘਟਨਾ ਬਾਰੇ ਸਥਾਨਕ ਥਾਣਾ ਇੰਚਾਰਜ ਨੇ ਆਪਣੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕੀਤਾ। ਹੈਦਰ ਨੇ ਕਿਹਾ ਕਿ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ ਰੈਂਕ ਦੇ ਇੱਕ ਅਧਿਕਾਰੀ ਨੇ ਭਾਰਤੀ ਸਿੱਖ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ

Related posts

ਨੌਜਵਾਨਾਂ ‘ਚ ਕੋਵਿਡ ਦੇ ਵੱਧ ਖ਼ਤਰੇ ਲਈ ਹਵਾ ਪ੍ਰਦੂਸ਼ਣ ਵੀ ਜ਼ਿੰਮੇਵਾਰ, ਸਾਹ ਇਨਫੈਕਸ਼ਨ ਦੇ ਖ਼ਤਰੇ ਨੂੰ ਵਧਾ ਸਕਦੇ ਨੇ ਮੌਜੂਦ ਪ੍ਰਦੂਸ਼ਕ ਤੱਤ

Bunty

72 ਸਾਲਾਂ ਬਾਅਦ ਸਾਊਦੀ ਅਰਬ ’ਚ ਖੁੱਲ੍ਹੇਗਾ ਪਹਿਲਾ ਐਲਕੋਹਲ ਸਟੋਰ

Bunty

ਇਸ਼ੀਬਾ ਮੁੜ ਚੁਣਿਆ ਗਿਆ ਜਾਪਾਨ ਦਾ ਪ੍ਰਧਾਨ ਮੰਤਰੀ

Bunty