Punjab

ਸਾਬਕਾ ਮੰਤਰੀ ਧਰਮਸੋਤ ਦੇ ਘਰ ਈ.ਡੀ. ਵੱਲੋਂ ਛਾਪਾ, ਦਿਨ ਚੜ੍ਹਦਿਆਂ ਹੀ ਘਰ ਪੁੱਜੀ ਟੀਮ

ਅਮਲੋਹ – ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਖੇ ਘਰ ’ਚ ਅੱਜ ਈ.ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਈ.ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਸਾਧੂ ਸਿੰਘ ਧਰਮਸੋਤ ਦੇ ਨਾਲ ਠੇਕੇਦਾਰ ਹਰਮੋਹਿੰਦਰ ਸਿੰਘ ਦੇ ਘਰ ਵੀ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਇਹ ਛਾਪੇਮਾਰੀ ਜੰਗਲਾਤ ਵਿਭਾਗ ’ਚ ਦਰੱਖਤਾਂ ਨੂੰ ਕੱਟਣ ਤੋਂ ਬਾਅਦ ਵੇਚਣ ਦੇ ਦੋਸ਼ਾਂ ’ਚ ਹੋਏ ਘਪਲੇ ਦੇ ਮਾਮਲੇ ’ਚ ਕੀਤੀ ਗਈ ਹੈ। ਇਸ ਦੌਰਾਨ ਈ.ਡੀ. ਵਲੋਂ ਕਈ ਦਸਤਾਵੇਜ਼ ਕਬਜ਼ੇ ’ਚ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 6 ਫਰਵਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਸਾਬਕਾ ਮੰਤਰੀ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਧਰਮਸੋਤ ’ਤੇ ਰੁੱਖ ਕੱਟਣ ਦੇ ਮਾਮਲੇ ’ਚ ਰਿਸ਼ਵਤ
ਲੈਣ ਦੇ ਦੋਸ਼ ਲੱਗੇ ਸਨ। ਇਨ੍ਹਾਂ ਇਲਜ਼ਾਮਾਂ ਤਹਿਤ ਹੀ ਉਨ੍ਹਾਂ ਦੀ ਗਿ੍ਰਫ਼ਤਾਰੀ ਹੋਈ ਸੀ, ਜਿਸ ਮਗਰੋਂ ਉਨ੍ਹਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin