India

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦਾ ਅਰਥ ਪੰਜਾਬ ਪੁਲੀਸ ਦੀਆਂ ਤਾਕਤਾਂ ਖੋਹਣਾ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਜ਼ੁਬਾਨੀ ਕਿਹਾ ਕਿ ਬੀਐੱਸਐੱਫ ਦਾ ਤਲਾਸ਼ੀ, ਜ਼ਬਤੀ ਅਤੇ ਗ੍ਰਿਫ਼ਤਾਰੀ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ਨਾਲ ਪੰਜਾਬ ਪੁਲੀਸ ਦੀਆਂ ਸ਼ਕਤੀਆਂ ਨਹੀਂ ਖੋਹੀਆਂ ਗਈਆਂ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਦੀ 2021 ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਟਿੱਪਣੀ ਕੀਤੀ।
ਬੈਂਚ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਸ਼ਾਦਾਨ ਫਰਾਸਤ ਨੂੰ ਕਿਹਾ ਕਿ ਉਹ ਇਕੱਠੇ ਬੈਠ ਕੇ ਉਨ੍ਹਾਂ ਮੁੱਦਿਆਂ ‘ਤੇ ਸਾਂਝੇ ਤੌਰ ‘ਤੇ ਫੈਸਲਾ ਕਰਨ ਜਿਨ੍ਹਾਂ ‘ਤੇ ਬੈਂਚ ਨੇ ਫੈਸਲਾ ਕਰਨਾ ਹੈ। ਬੈਂਚ ਨੇ ਕਿਹਾ, ‘ਦੋਵੇਂ ਧਿਰਾਂ ਆਪਸ ਵਿੱਚ ਵਿਚਾਰ ਵਟਾਂਦਰਾ ਕਰਨਗੀਆਂ ਤਾਂ ਜੋ ਅਗਲੀ ਤਰੀਕ ਤੋਂ ਪਹਿਲਾਂ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਸਕੇ।

Related posts

ਦੁਨੀਆ ਦੇ ਸਭ ਤੋਂ ਹਰਮਨ ਪਿਆਰੇ ਨੇਤਾਵਾਂ ਦੀ ਸੂਚੀ ‘ਚ ਪੀਐੱਮ ਮੋਦੀ ਸਿਖਰ ‘ਤੇ, ਮਿਲੀ 75 ਫੀਸਦੀ ਰੇਟਿੰਗ : ਸਰਵੇਖਣ

Bunty

ਦੱਖਣੀ ਦਿੱਲੀ ’ਚ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ, ਓਖਲਾ ਤੇ ਸ਼ਾਹੀਨ ਬਾਗ ‘’ਚ ਕਦੋਂ ਚੱਲੇਗਾ ਬੁਲਡੋਜ਼ਰ!

Bunty

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin