India

ਰੇਲਵੇ ਨੂੰ ਬਰਬਾਦ ਕਰਨ ’ਚ ਮੋਦੀ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ : ਖੜਗੇ

ਨਵੀਂ ਦਿੱਲੀ – ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਰੇਲਵੇ ਨੂੰ ਬਰਬਾਦ ਕਰਨ ’ਚ ਮੋਦੀ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ। ਰੇਲਵੇ ਦੀ ਤਾਜ਼ਾ ਕਾਰਗੁਜ਼ਾਰੀ ਰਿਪੋਰਟ ਨੂੰ ਲੈ ਕੇ ਨੀਵਾਰ ਕੇਂਦਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ’ਤੇ ਨਵੀਆਂ ਰੇਲ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ‘ਪੀ. ਆਰ. ਸਟੰਟ’ ਕਰਨ ਅਤੇ ਆਮ ਲੋਕਾਂ ਦੀ ਸੁਰੱਖਿਆ, ਸਹੂਲਤਾਂ ਅਤੇ ਰਾਹਤ ਵੱਲ ਧਿਆਨ ਨਾ ਦੇਣ ਦਾ ਦੋਸ਼ ਵੀ ਲਾਇਆ।
ਖੜਗੇ ਨੇ ‘ਐਕਸ’ ’ਤੇ ਹਿੰਦੀ ਵਿੱਚ ਇੱਕ ਪੋਸਟ ਵਿੱਚ ਕਿਹਾ ਕਿ ਬਾਲਾਸੋਰ ਵਰਗੇ ਵੱਡੇ ਹਾਦਸੇ ਤੋਂ ਬਾਅਦ ਬਹੁ-ਚਰਚਿਤ ‘ਕਵਚ’ ਨੇ ਇੱਕ ਕਿਲੋਮੀਟਰ ਦੀ ਸੁਰੱਖਿਆ ਵੀ ਨਹੀਂ ਜੋੜੀ। ਆਮ ਸਲੀਪਰ ਕਲਾਸ ਵਿੱਚ ਸਫ਼ਰ ਕਰਨਾ ਬਹੁਤ ਮਹਿੰਗਾ ਹੋ ਗਿਆ ਹੈ।

Related posts

‘ਉਡੇ ਦੇਸ਼ ਕਾ ਆਮ ਨਾਗਰਿਕ’ ਯੋਜਨਾ ਤਹਿਤ 15.6 ਮਿਲੀਅਨ ਯਾਤਰੀਆਂ ਨੇ ਲਏ ਹਵਾਈ ਝੂਟੇ

admin

ਏਸ਼ੀਅਨ ਯੂਥ ਗੇਮਜ਼: ਭਾਰਤ ਨੇ ਕਬੱਡੀ ਵਿੱਚ ਪਾਕਿਸਤਾਨ ਨੂੰ 81-26 ਨਾਲ ਹਰਾਇਆ

admin

ਭਾਰਤ ਜੰਗਲਾਤ ਖੇਤਰ ਵਿੱਚ ਦੁਨੀਆ ਵਿੱਚ 9ਵੇਂ ਸਥਾਨ ‘ਤੇ ਪੁੱਜਾ

admin