India

ਕੇਂਦਰ ਸਰਕਾਰ ਨਦੀਆਂ ਨੂੰ ਜੋੜਨ ਦੇ ਵਾਜਪਾਈ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਦ੍ਰਿੜ: ਸ਼ੇਖਾਵਤ

ਨਵੀਂ ਦਿੱਲੀ – ਕੇਂਦਰੀ ਜਲ ਊਰਜਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਵਿਚਾਲੇ ਆਪਸੀ ਸਮਝੌਤਿਆਂ ਦੇ ਆਧਾਰ ’ਤੇ ਨਦੀਆਂ ਨੂੰ ਆਪਸ ਵਿਚ ਜੋੜਨ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਵਿਚਾਰ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਵਿੱਚ ਇਹ ਵੀ ਕਿਹਾ ਕਿ ਜੇ ਸਾਰੇ ਸੂਬੇ ਸਹਿਮਤ ਹੋਣ ਅਤੇ ਦਰਿਆਵਾਂ ਨਾਲ ਸਬੰਧਤ ਸਾਰੇ ਲਿੰਕ ਜੁੜ ਜਾਣ ਤਾਂ ਸਦੀਆਂ ਲਈ ਜਲ ਸਰੋਤਾਂ ਦੀ ਕਮੀ ਦੀ ਚੁਣੌਤੀ ਨਾਲ ਨਜਿੱਠਿਆ ਜਾ ਸਕਦਾ ਹੈ। ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਨਦੀਆਂ ਨੂੰ ਆਪਸ ਵਿੱਚ ਜੋੜਨ ਦੇ ਸਬੰਧ ਵਿੱਚ ਪੰਜ ਤਰਜੀਹੀ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦਰਮਿਆਨ ਸਮਝੌਤਾ ਹੋਇਆ ਹੈ ਅਤੇ ਪੜਾਅ-1 ਪੂਰਾ ਹੋ ਗਿਆ ਹੈ ਅਤੇ ਪੜਾਅ-2 ਲਈ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਨੂੰ ਵੀ ਅਜਿਹੇ ‘ਲਿੰਕ’ ਪ੍ਰਾਜੈਕਟ ’ਤੇ ਸਹਿਮਤੀ ਬਣਾਉਣ ਲਈ ਬੇਨਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 2014 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣਨ ਤੋਂ ਬਾਅਦ ਦੇਸ਼ ਵਿੱਚ 31 ਅਜਿਹੇ ‘ਲਿੰਕ’ ਦੀ ਸ਼ਨਾਖਤ ਕੀਤੀ ਗਈ ਸੀ, ਜਿੱਥੇ ਪਾਣੀ ਦੀ ਬਹੁਤਾਤ ਹੈ ਅਤੇ ਜਿੱਥੋਂ ਘਾਟ ਵਾਲੇ ਇਲਾਕਿਆਂ ਵਿੱਚ ਪਾਣੀ ਪਹੁੰਚਾਇਆ ਜਾ ਸਕਦਾ ਹੈ।

Related posts

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼

Bunty

PFI ਦੇ ਨਿਸ਼ਾਨੇ ‘ਤੇ ਸਨ RSS ਦੇ ਪੰਜ ਨੇਤਾ, ਕੇਂਦਰ ਨੇ ਦਿੱਤੀ Y ਸ਼੍ਰੇਣੀ ਦੀ ਸੁਰੱਖਿਆ

Bunty

ਆਸਾਮ ’ਚ 2 ਮਹੀਨਿਆਂ ਦੌਰਾਨ 128 ਬੰਗਲਾਦੇਸ਼ੀ ਗਿ੍ਰਫ਼ਤਾਰ, ਭੇਜਿਆ ਗਿਆ ਵਾਪਸ : ਹਿਮੰਤ ਸ਼ਰਮਾ

Bunty