India

ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ

ਨਵੀਂ ਦਿੱਲੀ – ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ ’ਪੈਸੇ ਲੈ ਕੇ ਸਵਾਲ ਪੁੱਛਣ’ ਦੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਸਦਨ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੋਇਤਰਾ ਦੀ ਬਰਖਾਸਤਗੀ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਆਵਾਜ਼ੀ (ਧੁੰਨੀ) ਵੋਟ ਨਾਲ ਮਨਜ਼ੂਰ ਕਰ ਲਿਆ। ਇਸ ਤੋਂ ਪਹਿਲਾਂ ਲੋਕ ਸਭਾ ਦੀ ਨੈਤਿਕਤਾ ਕਮੇਟੀ ਦੀ ਰਿਪੋਰਟ ’ਤੇ ਚਰਚਾ ਕਰਨ ਤੋਂ ਬਾਅਦ ਸਦਨ ’ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ’ਚ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ। ਵਿਰੋਧੀ ਧਿਰ ਖ਼ਾਸ ਕਰ ਕੇ ਤ੍ਰਿਣਮੂਲ ਕਾਂਗਰਸ ਨੇ ਆਸਨ ਨੂੰ ਕਈ ਵਾਰ ਬੇਨਤੀ ਕੀਤੀ ਕਿ ਉਹ ਮੋਇਤਰਾ ਨੂੰ ਸਦਨ ਵਿਚ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਮਿਲੇ ਪਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪਿਛਲੇ ਸੰਸਦੀ ਅਭਿਆਸ ਦਾ ਹਵਾਲਾ ਦਿੰਦਿਆਂ ਇਨਕਾਰ ਕਰ ਦਿੱਤਾ। ਭਾਜਪਾ ਦੇ ਸੰਸਦ ਮੈਂਬਰ ਵਿਨੋਦ ਕੁਮਾਰ ਸੋਨਕਰ ਦੀ ਅਗਵਾਈ ਵਾਲੀ ਨੈਤਿਕਤਾ ਕਮੇਟੀ ਨੇ 9 ਨਵੰਬਰ ਨੂੰ ਆਪਣੀ ਬੈਠਕ ਵਿਚ ’ਪੈਸੇ ਲੈ ਕੇ ਸਦਨ ਵਿਚ ਸਵਾਲ ਪੁੱਛਣ’ ਦੇ ਦੋਸ਼ ਵਿਚ ਮੋਇਤਰਾ ਨੂੰ ਲੋਕ ਸਭਾ ਤੋਂ ਬਾਹਰ ਕਰਨ ਦੀ ਸਿਫ਼ਾਰਸ਼ ਵਾਲੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਸੀ।
ਕਮੇਟੀ ਦੇ 6 ਮੈਂਬਰਾਂ ਨੇ ਰਿਪੋਰਟ ਦੇ ਹੱਕ ’ਚ ਵੋਟ ਪਾਈ। ਇਨ੍ਹਾਂ ’ਚ ਕਾਂਗਰਸ ਦੀ ਮੁਅੱਤਲ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਸ਼ਾਮਲ ਹੈ। ਕਮੇਟੀ ਦੇ ਚਾਰ ਵਿਰੋਧੀ ਮੈਂਬਰਾਂ ਨੇ ਰਿਪੋਰਟ ’ਤੇ ਅਸਹਿਮਤੀ ਨੋਟ ਦਿੱਤੇ ਸਨ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ਰਿਪੋਰਟ ਨੂੰ ’ਫਿਕਸਡ ਮੈਚ’ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀ ਸ਼ਿਕਾਇਤ ਦੇ ਸਮਰਥਨ ਵਿਚ ’ਸਬੂਤ ਦਾ ਇਕ ਟੁਕੜਾ’ ਵੀ ਨਹੀਂ ਸੀ, ਜਿਸ ’ਤੇ ਕਮੇਟੀ ਨੇ ਵਿਚਾਰ ਕੀਤਾ ਸੀ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਤ੍ਰਿਵੇਣੀ ਸੰਗਮ ਵਿਖੇ ਪੂਜਾ ਅਤੇ ਡੁੱਬਕੀਆਂ !

admin

ਅੱਜ 70 ਸੀਟਾਂ ‘ਤੇ ਵੋਟਿੰਗ: ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ ?

admin

ਪੂਰੇ ਭਾਰਤ ‘ਚ ਇਕਸਮਾਨ ਟੋਲ ਨੀਤੀ ਹੋਵੇਗੀ: ਨਿਤਿਨ ਗਡਕਰੀ

admin