India

ਐੱਨਆਈਏ ਦੇ ਕਰਨਾਟਕ ਤੇ ਮਹਾਰਾਸ਼ਟਰ ਸਣੇ 44 ਤੋਂ ਵੱਧ ਥਾਵਾਂ ’ਤੇ ਛਾਪੇ

ਨਵੀਂ ਦਿੱਲੀ – ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀਆਂ ਟੀਮਾਂ ਨੇ ਇਸਲਾਮਿਕ ਸਟੇਟ ਅੱਤਵਾਦੀ ਸਾਜ਼ਿਸ਼ ਮਾਮਲੇ ’ਚ ਸ਼ਨੀਵਾਰ ਨੂੰ ਮਹਾਰਾਸ਼ਟਰ ਅਤੇ ਕਰਨਾਟਕ ’ਚ 44 ਥਾਵਾਂ ’ਤੇ ਛਾਪੇਮਾਰੀ ਕੀਤੀ। ਐਨ.ਆਈ.ਏ. ਅਧਿਕਾਰੀਆਂ ਦੇ ਅਨੁਸਾਰ, ਇਹ ਕੇਸ ਦੋਸ਼ੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੁਆਰਾ ਰਚੀ ਗਈ ਇੱਕ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਹੈ, ਜਿਨ੍ਹਾਂ ਨੇ ਅਲ-ਕਾਇਦਾ ਅਤੇ ਆਈ.ਐਸ.ਆਈ.ਐਸ. ਸਮੇਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਹਿੰਸਕ ਕੱਟੜਪੰਥੀ ਵਿਚਾਰਧਾਰਾ ਨਾਲ ਇੱਕ ਅੱਤਵਾਦੀ ਗਿਰੋਹ ਬਣਾਇਆ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਸੂਤਰਾਂ ਨੇ ਕਿਹਾ
ਕਿ ਉਨ੍ਹਾਂ ਨੇ ਚੱਲ ਰਹੇ ਮਾਮਲੇ ਵਿੱਚ ਅੰਤਰਰਾਸ਼ਟਰੀ ਸਬੰਧਾਂ ਅਤੇ ਵਿਦੇਸ਼ੀ ਅਧਾਰਤ ਆਈ.ਐਸ.ਆਈ.ਐਸ. ਕਾਰਕੁਨਾਂ ਦੀ ਸ਼ਮੂਲੀਅਤ ਨਾਲ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਵਿੱਚ ਭਾਰਤ ਵਿੱਚ ਆਈ.ਐਸ.ਆਈ.ਐਸ. ਦੀ ਕੱਟੜਪੰਥੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਮੁਲਜ਼ਮਾਂ ਦੇ ਇੱਕ ਗੁੰਝਲਦਾਰ ਨੈਟਵਰਕ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ 15 ਮੁਲਜ਼ਮਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਗਿਆ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin