Punjab

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 24 ਨਵੇਂ ਧਾਰਮਿਕ ਅਧਿਆਪਕ ਨਿਯੁਕਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਲਈ ਨਿਯੁਕਤ ਕੀਤੇ 24 ਧਾਰਮਿਕ ਅਧਿਆਪਕਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਧਾਰਮਿਕ ਅਧਿਆਪਕ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਰਹਿਣੀ ਦੀ ਸਿੱਖਿਆ ਦੇਣਗੇ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ 53 ਧਾਰਮਿਕ ਅਧਿਆਪਕ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ 24 ਨਵ-ਨਿਯੁਕਤ ਅਧਿਆਪਕਾਂ ਦੀ ਨਿਯੁਕਤੀ ਨਾਲ ਧਾਰਮਿਕ ਅਧਿਆਪਕਾਂ ਦੀ ਗਿਣਤੀ 77 ਹੋ ਗਈ ਹੈ।
ਨਵ-ਨਿਯੁਕਤ ਧਾਰਮਿਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਧਾਰਮਿਕ ਅਧਿਆਪਕ ਦੀ ਜੁੰਮੇਵਾਰੀ ਬੱਚਿਆਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਧਰਮ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਸ਼੍ਰੋਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ/ਕਾਲਜਾਂ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਰਮ ਇਤਿਹਾਸ ਦੀ ਜਾਣਕਾਰੀ ਦੇਣ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਜੁੰਮੇਵਾਰੀ ਦੂਸਰੇ ਅਧਿਆਪਕਾਂ ਨਾਲੋਂ ਬਿਲਕੁਲ ਵੱਖਰੀ ਹੈ। ਬੱਚਿਆਂ ਅੰਦਰ ਗੁਰਬਾਣੀ, ਗੁਰ ਇਤਿਹਾਸ ਅਤੇ ਧਰਮ ਦੀਆਂ ਕਦਰਾਂ ਕੀਮਤਾਂ ਪ੍ਰਤੀ ਰੁਚੀ ਪੈਦਾ ਕਰਨੀ ਧਾਰਮਿਕ ਅਧਿਆਪਕ ਦੀ ਤਰਜ਼ੀਹ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਧਾਰਮਿਕ ਅਧਿਆਪਕਾਂ ਨੂੰ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਦਾਇਰੇ ਵਿਚ ਰਹਿੰਦਿਆਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੀ ਪ੍ਰੇਰਣਾ ਕੀਤੀ ਅਤੇ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਡਿਊਟੀ ਜੁੰਮੇਵਾਰੀ ਨਾਲ ਨਿਭਾਅ ਲਈ ਕਿਹਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਕੇਵਲ ਸਿੰਘ ਬਾਦਲ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਅਮਰੀਕ ਸਿੰਘ ਵਿਛੋਆ, ਬੀਬੀ ਗੁਰਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਮਨਬੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਇੰਚਾਰਜ ਅਮਲਾ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Related posts

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin