India

ਜੰਮੂ ਕਸ਼ਮੀਰ ’ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਜੰਮੂ – ਆਨੰਦ ਵਿਆਹ ਐਕਟ ਦੇ ਅਧੀਨ ਵਿਆਹ ਦੇ ਰਜਿਸਟਰੇਸ਼ਨ ਲਈ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਵਿਸਤ੍ਰਿਤ ਨਿਯਮ ਬਣਾ ਕੇ ਲਾਗੂ ਕੀਤੇ ਗਏ ਹਨ, ਜੋ ਸਿੱਖ ਰੀਤੀ-ਰਿਵਾਜਾਂ ਨਾਲ ਕੀਤੇ ਗਏ ਵਿਆਹਾਂ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦੇ ਹਨ। ਇਸ ਦੇ ਨਾਲ ਉਨ੍ਹਾਂ ਦੇ ਹਿੰਦੂ ਵਿਆਹ ਐਕਟ ਦੇ ਅਧੀਨ ਵਿਆਹ ਨਾ ਕਰਨ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਇਕ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ,’’ਆਨੰਦ ਕਾਰਜ ਦੇ ਰਜਿਸਟਰੇਸ਼ਨ ਲਈ ’ਜੰਮੂ ਅਤੇ ਕਸ਼ਮੀਰ ਆਨੰਦ ਵਿਆਹ ਰਜਿਸਟਰੇਸ਼ਨ ਨਿਯਮ, 2023’ ਤਿਆਰ ਕੀਤਾ ਗਿਆ ਹੈ। ਇਸ ਦੇ ਅਧੀਨ ਸੰਬੰਧਤ ਤਹਿਸੀਲਦਾਰ ਆਪਣੇ ਅਧਿਕਾਰ ਖੇਤਰ ਦੇ ਅੰਦਰ ਦੇ ਅਜਿਹੇ ਵਿਆਹਾਂ ਦਾ ਰਜਿਸਟਰੇਸ਼ਨ ਕਰਨਗੇ। ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਵਲੋਂ 30 ਨਵੰਬਰ ਨੂੰ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਾ ਹੈ ਕਿ ਸਿੱਖ ਜੋੜੇ ਆਪਣੇ ਵਿਆਹ ਦੇ ਤਿੰਨ ਮਹੀਨਿਆਂ ਦੀ ਮਿਆਦ ’ਚ ਰਜਿਸਟਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਪਰ ਸਮੇਂ-ਹੱਦ ਖ਼ਤਮ ਹੋਣ ਤੋਂ ਬਾਅਦ ਰਸਮੀ ਕਾਰਵਾਈਆਂ ਪੂਰੀਆਂ ਹੋਣ ’ਤੇ ਉਨ੍ਹਾਂ ਨੂੰ ਲੇਟ ਫ਼ੀਸ ਦਾ ਸਾਹਮਣਾ ਕਰਨਾ ਹੋਵੇਗਾ। ਜੰਮੂ ਦੇ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਪ ਪ੍ਰਧਾਨ ਬਲਵਿੰਦਰ ਨੇ ਦੱਸਿਆ,’’ਇਹ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਸੀ ਅਤੇ ਅਸੀਂ ਆਪਣਾ ਵਾਅਦਾ ਨਿਭਾਉਣ ਲਈ ਉੱਪ ਰਾਜਪਾਲ ਦੇ ਧੰਨਵਾਦੀ ਹਾਂ।’’ ਉਨ੍ਹਾਂ ਕਿਹਾ ਕਿ ਆਨੰਦ ਵਿਆਹ ਐਕਟ ਦੇ ਲਾਗੂ ਹੋਣ ਨਾਲ ਭਾਈਚਾਰੇ ਦੇ ਲੋਕ ਖੁਸ਼ ਹਨ, ਕਿਉਂਕਿ ਉਹ ਇਕ ਵੱਖ ਸਿੱਖ ਵਿਆਹ ਐਕਟ ਦੀ ਉਪਲੱਬਧਤਾ ਕਾਰਨ ਪਛਾਣ ਦੇ ਸੰਕਟ ਦਾ ਸਾਹਮਣਾ ਕਰ ਰਹੇ ਸਨ। ਆਨੰਦ ਵਿਆਹ ਐਕਟ 1909 ’ਚ ਬ੍ਰਿਟਿਸ਼ ਇੰਪੀਰੀਅਲ ਲੈਜਿਸਲੇਟਿਵ ਕੌਂਸਲ’ ਨੇ ਸਿੱਖ ਵਿਆਹ ਸਮਾਰੋਹ ‘ਆਨੰਦ ਕਾਰਜ’ ਨੂੰ ਮਾਨਤਾ ਦੇਣ ਲਈ ਬਣਾਇਆ ਸੀ।

Related posts

ਭਾਰਤ ਦਾ ਇਲੈਕਟ੍ਰਾਨਿਕਸ ਨਿਰਮਾਣ ਦੇਸ਼ ਦਾ ਤੀਜਾ ਸਭ ਤੋਂ ਵੱਡਾ ਨਿਰਯਾਤ ਬਣ ਗਿਆ

admin

FIH ਮਹਿਲਾ ਨੇਸ਼ਨਜ਼ ਕੱਪ : ਭਾਰਤੀ ਹਾਕੀ ਟੀਮ ਲਗਾਤਾਰ ਤੀਜੀ ਜਿੱਤ ਨਾਲ ਸੈਮੀਫਾਈਨਲ ਵਿੱਚ ਪੁੱਜੀ

admin

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ

admin